ਡੇਰਾ ਪ੍ਰੇਮੀ ਮਾਮਲੇ ’ਚ ਕੋਟਕਪੂਰਾ ਪਹੁੰਚੇ ADGP, ਘਟਨਾ ਵਾਲੀ ਥਾਂ ਪਹੁੰਚ ਸਥਿਤੀ ਦਾ ਲਿਆ ਜਾਇਜ਼ਾ

 ਡੇਰਾ ਪ੍ਰੇਮੀ ਮਾਮਲੇ ’ਚ ਕੋਟਕਪੂਰਾ ਪਹੁੰਚੇ ADGP, ਘਟਨਾ ਵਾਲੀ ਥਾਂ ਪਹੁੰਚ ਸਥਿਤੀ ਦਾ ਲਿਆ ਜਾਇਜ਼ਾ

ਬੇਅਦਬੀ ਮਾਮਲੇ ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪਰਦੀਪ ਦਾ ਗੋਲ਼ੀਆਂ ਮਾਰ ਕੇ ਕਤਲ ਕੀਤਾ ਜਾਣ ਤੋਂ ਬਾਅਦ ADGP ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਕੋਟਕਪੂਰਾ ਪਹੁੰਚੇ ਹਨ। ਉਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਅਮਨ-ਸ਼ਾਂਤੀ ਬਣਾਈ ਰੱਖਣ ਦੀ ਵੀ ਅਪੀਲ ਕੀਤੀ।

Punjab: डेरा प्रेमी प्रदीप सिंह की हत्या, CM मान ने जताया दुख

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਸਮੇਤ ਸੀਨੀਅਰ ਅਫ਼ਸਰਾਂ ਦੀ ਮੀਟਿੰਗ ਸੱਦੀ ਗਈ। ਦੱਸ ਦਈਏ ਕਿ ਸਵੇਰੇ ਕੋਟਕਪੂਰਾ ਵਿਖੇ ਬਰਗਾੜੀ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀ ਪਰਦੀਪ ਦਾ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਮ੍ਰਿਤਕ ਪਰਦੀਪ ਬਰਗਾੜੀ ਬੇਅਦਬੀ ਮਾਮਲੇ ‘ਚ ਐੱਫ. ਆਈ. ਆਰ. ਨੰਬਰ 63 ‘ਚ ਨਾਮਜ਼ਦ ਸੀ। ਇਸ ਘਟਨਾ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀ ਸਖ਼ਤੀ ਦਿਖਾਈ ਜਾ ਰਹੀ ਹੈ। ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਮਾਨ ਨੇ ਪੰਜਾਬ ਡੀ.ਜੀ.ਪੀ. ਅਤੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਸੱਦੀ ਹੈ।

Leave a Reply

Your email address will not be published.