News

ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਰੰਧਾਵਾ ਨੇ ਭਰਿਆ ਨਾਮਜ਼ਦਗੀ ਪੱਤਰ

ਪੰਜਾਬ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ ਲੀਡਰਾਂ ਵੱਲੋਂ ਨਾਮਜ਼ਦਗੀ ਪੱਤਰ ਭਰੇ ਜਾ ਰਹੇ ਹਨ। ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਐਸਡੀਐਮ ਦਫ਼ਤਰ ਵਿਖੇ ਜਾ ਕੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਹੈ।

ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਹਨਾਂ ਨੇ ਡੇਰਾ ਬਾਬਾ ਨਾਨਕ ਵਿਖੇ ਬਹੁਤ ਸਾਰੇ ਵਿਕਾਸ ਕਾਰਨ ਕਰਵਾਏ ਹਨ ਅਤੇ ਜੋ ਰਹਿ ਗਏ ਹਨ, ਉਹਨਾਂ ਨੂੰ ਉਹ ਚੋਣਾਂ ਤੋਂ ਬਾਅਦ ਪੂਰੇ ਕਰ ਦਿੱਤੇ ਜਾਣਗੇ। ਦੱਸ ਦਈਏ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਨਾਲ ਮੁਕਾਬਲਾ ਹੋਣ ਜਾ ਰਿਹਾ ਹੈ।

ਉੱਧਰ ਆਮ ਆਦਮੀ ਪਾਰਟੀ ਦੇ ਸੀਐਮ ਚਿਹਰਾ ਭਗਵੰਤ ਮਾਨ ਨੇ ਵੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਨੇ ਵੀ ਨਾਮਜ਼ਦਗੀ ਪੱਤਰ ਭਰੇ ਹਨ।

Click to comment

Leave a Reply

Your email address will not be published.

Most Popular

To Top