News

ਡੇਰਾ ਬਾਬਾ ਨਾਨਕ ਪਹੁੰਚੇ ਨਵਜੋਤ ਸਿੰਘ ਸਿੱਧੂ, ਕੀਤੀ ਇਹ ਅਰਦਾਸ

ਨਵਜੋਤ ਸਿੰਘ ਸਿੱਧੂ 9 ਨਵੰਬਰ ਮੰਗਲਵਾਰ ਨੂੰ ਸਵੇਰੇ ਪੰਜਾਬ ਦੇ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਭਾਰਤ-ਪਾਕਿ ਸਰਹੱਦ ਤੇ ਪਹੁੰਚੇ ਹਨ। ਉੱਥੇ ਉਹਨਾਂ ਦੂਰੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਤੇ ਅਰਦਾਸ ਕੀਤੀ ਕਿ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਗੁਰਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਤਾਂ ਜੋ ਸੰਗਤਾਂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਜਾ ਕੇ ਮੱਥਾ ਟੇਕ ਸਕਣ।

ਦਰਅਸਲ, ਦੋ ਸਾਲ ਪਹਿਲਾਂ ਅੱਜ ਦੇ ਦਿਨ ਯਾਨੀ 9 ਨਵੰਬਰ, 2019 ਨੂੰ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰੇ ਨੂੰ ਖੋਲ੍ਹਿਆ ਗਿਆ ਸੀ। ਇਹ ਉਹੀ ਸਮਾਂ ਸੀ ਜਦੋਂ ਸਿੱਧੂ ਨੇ ਵੀ ਪਾਕਿਸਤਾਨ ਜਾ ਕੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸ਼ਲਾਘਾ ਕੀਤੀ ਸੀ।

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਆਵਾਜ਼ ਚੁੱਕੀ ਸੀ। ਉਹਨਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ। ਦੋ ਸਾਲ ਪਹਿਲਾਂ ਕੋਰੋਨਾ ਕਾਰਨ ਲਾਂਘੇ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ।

Click to comment

Leave a Reply

Your email address will not be published.

Most Popular

To Top