News

ਡੇਰਾ ਮੁੱਖ ਰਾਮ ਰਹੀਮ ਦੀ ਆਈ ਵੱਡੀ ਖ਼ਬਰ, ਹਰਿਆਣਾ ਸਰਕਾਰ ਨੇ…

ਕਤਲ ਅਤੇ ਬਲਾਤਕਾਰ ਕੇਸ ਵਿੱਚ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਬੀਤੇ ਦਿਨੀਂ ਇਕ ਦਿਨ ਦੀ ਪੈਰੋਲ ਦਿੱਤੀ ਗਈ ਸੀ। ਹਰਿਆਣਾ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੀ ਭਾਜਪਾ-ਜੇਜੇਪੀ ਗੱਠਜੋੜ ਸਰਕਾਰ ਨੇ ਰਾਮ ਰਹੀਮ ਨੂੰ 24 ਅਕਤੂਬਰ ਨੂੰ ਇੱਕ ਦਿਨ ਦੀ ਪੈਰੋਲ ਦਿੱਤੀ ਗਈ ਸੀ।

ਸੌਦਾ ਸਾਧ ਬਲਾਤਕਾਰ ਅਤੇ ਕਤਲ ਕੇਸ ਵਿੱਚ ਰੋਹਤਕ ਦੀ ਜੇਲ੍ਹ ਵਿੱਚ ਬੰਦ ਹੈ। ਸੂਤਰਾਂ ਮੁਤਾਬਕ ਰਾਮ ਰਹੀਮ ਨੂੰ ਅਪਣੀ ਬੀਮਾਰ ਮਾਂ ਨੂੰ ਮਿਲਣ ਲਈ ਇਕ ਦਿਨ ਦੀ ਪੈਰੋਲ ਮਿਲੀ ਸੀ ਅਤੇ ਉਹ ਗੁਰੂਗਾਮ ਦੇ ਇਕ ਹਸਪਤਾਲ ਵਿੱਚ ਦਾਖਲ ਹੈ। ਡੇਰਾ ਮੁਖੀ ਨੂੰ ਭਾਰੀ ਸੁਰੱਖਿਆ ਵਿੱਚ ਜੇਲ੍ਹ ਤੋਂ ਗੁਰੂਗ੍ਰਾਮ ਹਸਪਤਾਲ ਲਿਜਾਇਆ ਗਿਆ ਸੀ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰਾਮ ਰਹੀਮ 24 ਅਕਤੂਬਰ ਦੀ ਸ਼ਾਮ ਤੱਕ ਅਪਣੀ ਬੀਮਾਰ ਮਾਂ ਨਾਲ ਰਿਹਾ ਸੀ। ਹਰਿਆਣਾ ਪੁਲਿਸ ਦੀਆਂ ਤਿੰਨ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਇਕ ਯੂਨਿਟ ਵਿੱਚ 80 ਤੋਂ 100 ਸਿਪਾਹੀ ਸਨ। ਦੱਸਿਆ ਜਾ ਰਿਹਾ ਹੈ ਕਿ ਰੋਹਤਕ ਪੁਲਿਸ ਨੂੰ ਸੁਰੱਖਿਆ ਲਈ ਆਖਿਆ ਗਿਆ ਸੀ ਅਤੇ 24 ਅਕਤੂਬਰ ਨੂੰ ਸਵੇਰ ਤੋਂ ਸ਼ਾਮ ਤੱਕ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ।

ਦੱਸਿਆ ਜਾ ਰਿਹਾ ਹੈ ਕਿ ਇਸ ਬਾਰੇ ਸਿਰਫ ਸੀ.ਐੱਮ ਅਤੇ ਕੁਝ ਸੀਨੀਅਰ ਸਰਕਾਰੀ ਅਧਿਕਾਰੀ ਜਾਣਦੇ ਸਨ। ਇਸ ਤੋਂ ਪਹਿਲਾਂ ਵੀ ਰਾਮ ਰਾਹੀਮ ਨੂੰ ਪੈਰੋਲ ਦੇਣ ਦੀ ਗੱਲ ਸਾਹਮਣੇ ਆਈ ਸੀ। ਹਾਲਾਂਕਿ, ਸਰਕਾਰ ਨੇ ਪੈਰੋਲ ਦੇਣ ਤੋਂ ਇਨਕਾਰ ਕਰ ਦਿੱਤਾ। ਪਰ ਹੁਣ ਪੈਰੋਲ ਦੇ ਦੇ ਤਰੀਕੇ ‘ਤੇ ਸਵਾਲ ਖੜੇ ਹੋ ਰਹੇ

Click to comment

Leave a Reply

Your email address will not be published.

Most Popular

To Top