News

ਡੇਰਾ ਸੱਚਖੰਡ ਬੱਲਾਂ ਪਹੁੰਚ ਚਰਨਜੀਤ ਚੰਨੀ ਨੇ ਕੀਤੇ ਵੱਡੇ ਵਾਅਦੇ

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਅੱਜ ਡੇਰਾ ਬੱਲਾਂ ਵਿਖੇ ਨਤਮਸਤਕ ਹੋ ਕੇ ਸੰਤ ਮਹਾਂਪੁਰਸ਼ਾਂ ਵੱਲੋਂ ਆਸ਼ੀਰਵਾਦ ਲਿਆ ਗਿਆ। ਇਸ ਦੌਰਾਨ ਉਹਨਾਂ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਵੀ ਮੌਜੂਦ ਰਹੇ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਈ ਵੱਡੇ ਵਾਅਦੇ ਕੀਤੇ। ਉਹਨਾਂ ਬੋਲਦਿਆਂ ਕਿਹਾ ਕਿ ਡੇਰੇ ਨਾਲ ਲਗਦੀ 101 ਏਕੜ ਜ਼ਮੀਨ ਪੰਜਾਬ ਸਰਕਾਰ ਖਰੀਦ ਕੇ ਦੇਵੇਗੀ।

ਇਸ ਦੇ ਨਾਲ ਹੀ ਚੰਨੀ ਨੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਡਾ. ਬੀਆਰ ਅੰਬੇਡਕਰ ਮਿਊਜ਼ੀਅਮ ਬਣਾਉਣ ਦਾ ਐਲਾਨ ਕੀਤਾ ਹੈ। ਚੰਨੀ ਨੇ ਕਿਹਾ ਕਿ, “ਹਰ ਗਰੀਬ ਚਾਹੇ ਉਹ ਕਿਸੇ ਵੀ ਜਾਤ ਦਾ ਹੋਵੇ, ਉਹ ਇਹ ਯਾਦ ਰੱਖਣ ਕਿ ਉਹਨਾਂ ਦਾ ਭਰਾ ਮੁੱਖ ਮੰਤਰੀ ਦੀ ਕੁਰਸੀ ’ਤੇ ਹੈ।”

ਜੋ ਕੰਮ ਹੈ ਮੈਨੂੰ ਦੱਸਣ। ਮੇਰਾ ਵਿਜਨ ਸਭ ਨੂੰ ਆਤਮਨਿਰਭਰ ਬਣਾਉਣਾ ਹੈ। 20 ਤਾਰੀਖ ਨੂੰ ਸਹੁੰ ਚੁੱਕਣ ਦੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਆਪਣੀ ਪਹਿਲੀ ਫੇਰੀ ਦੌਰਾਨ ਪਹਿਲਾਂ ਅੰਮ੍ਰਿਤਸਰ ਪਹੁੰਚੇ। ਜਿੱਥੇ ਉਹਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸ੍ਰੀ ਰਾਮ ਤੀਰਥ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ।

Click to comment

Leave a Reply

Your email address will not be published. Required fields are marked *

Most Popular

To Top