ਢੀਂਡਸਾ ਅਤੇ ਬ੍ਰਹਮਪੁਰਾ ਨੇ ਪੰਜਾਬ ਵਿੱਚ ਬਣਾਈ ਨਵੀਂ ਪਾਰਟੀ
By
Posted on

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਉੱਥੇ ਹੀ ਅੱਜ ਅਕਾਲੀ ਦਲ ਤੋਂ ਵੱਖ ਹੋਣ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਅਤੇ ਟਕਸਾਲੀ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਅੱਜ ਇੱਕ ਸਟੇਜ ਤੇ ਆਏ ਅਤੇ ਆਪਣੀ ਸਾਂਝੀ ਪਾਰਟੀ ਬਣਾਉਣ ਦਾ ਐਲਾਨ ਕੀਤਾ।

ਉਨ੍ਹਾਂ ਕਿਹਾ ਕਿ ਦੋਨੋਂ ਧੜਿਆਂ ਵਿੱਚ ਵਿਚਾਰਕ ਸਹਿਮਤੀ ਹੈ ਅਤੇ ਥੋੜੇ ਦਿਨਾਂ ਵਿੱਚ ਹੀ ਉਹ ਪਾਰਟੀਆਂ ਦਾ ਪੁਨਰਗਠਨ ਕਰਕੇ ਪਾਰਟੀ ਦਾ ਨਾਂ ਅਤੇ ਅਹੁਦੇਦਾਰਾਂ ਦਾ ਐਲਾਨ ਕਰਨਗੇ। ਇਸ ਮੌਕੇ ਢੀਂਡਸਾ ਨੇ ਕਿਹਾ ਕਿ ਬ੍ਰਹਮਪੁਰਾ ਪਾਰਟੀ ਦੇ ਸਰਪ੍ਰਸਤ ਹੋਣਗੇ ਅਤੇ ਉਹ ਪਾਰਟੀ ਦੇ ਪ੍ਰਧਾਨ ਹੋਣਗੇ।
