ਤਨਖ਼ਾਹ ਮਿਲਣ ਤੋਂ ਬਾਅਦ ਵੀ ਮੁਲਾਜ਼ਮ ਨਾਰਾਜ਼, 14 ਸਤੰਬਰ ਨੂੰ ਚੰਡੀਗੜ੍ਹ ’ਚ ਕਰਨਗੇ ਵਿਸ਼ਾਲ ਰੈਲੀ!

 ਤਨਖ਼ਾਹ ਮਿਲਣ ਤੋਂ ਬਾਅਦ ਵੀ ਮੁਲਾਜ਼ਮ ਨਾਰਾਜ਼, 14 ਸਤੰਬਰ ਨੂੰ ਚੰਡੀਗੜ੍ਹ ’ਚ ਕਰਨਗੇ ਵਿਸ਼ਾਲ ਰੈਲੀ!

ਸੂਬੇ ਦੇ ਮੁਲਾਜ਼ਮਾਂ ਨੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ। ਕਾਮਨ ਇੰਪਲਾਈਜ਼ ਫੋਰਮ ਪੰਜਾਬ ਅਤੇ ਯੂਟੀ ਦੇ ਬੈਨਰ ਹੇਠ ਪੰਜਾਬ ਸਰਕਾਰ ਦੇ ਮੁਲਾਜ਼ਮ 14 ਸਤੰਬਰ ਨੂੰ ਸੈਕਟਰ-17 ਚੰਡੀਗੜ੍ਹ ਵਿਖੇ ਵਿਸ਼ਾਲ ਰੈਲੀ ਕਰਨਗੇ। ਇੱਥੇ ‘ਕਲਮ ਛੋੜ’ ਹੜਤਾਲ ਦਾ ਫ਼ੈਸਲਾ ਵੀ ਲਿਆ ਜਾ ਸਕਦਾ ਹੈ।

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਐਲਾਨੀ ਜ਼ੋਨਲ ਪੱਧਰੀ ਰੈਲੀ ਦੇ ਸਮਰਥਨ ਵਿੱਚ ਚੰਡੀਗੜ੍ਹ ਵਿੱਚ ਰੈਲੀ ਕੀਤੀ ਜਾ ਰਹੀ ਹੈ। ਇਸ ਸਬੰਧੀ ਬੁੱਧਵਾਰ ਨੂੰ ਕਾਮਨ ਇੰਪਲਾਈਜ਼ ਫੋਰਮ ਦੇ ਚੰਡੀਗੜ੍ਹ ਅਹੁਦੇਦਾਰਾਂ ਦੀ ਮੀਟਿੰਗ ਹੋਈ। ਇਸ ‘ਚ ਸਾਰੇ ਅਧਿਕਾਰੀ ਇਸ ਗੱਲ ‘ਤੇ ਸਹਿਮਤ ਨਜ਼ਰ ਆ ਰਹੇ ਸਨ ਕਿ ਸਰਕਾਰ ਨੇ ਵਿਧਾਨ ਸਭਾ ਚੋਣਾਂ ਦੌਰਾਨ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਅਜੇ ਤੱਕ ਇਕ ਵੀ ਕਦਮ ਨਹੀਂ ਚੁੱਕਿਆ, ਪਰ ਹੁਣ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ‘ਚ ਦੇਰੀ ਹੋ ਰਹੀ ਹੈ।

ਮੰਚ ਦੇ ਕਨਵੀਨਰ ਰੰਜੀਵ ਸ਼ਰਮਾ, ਦਵਿੰਦਰ ਸਿੰਘ ਬੈਨੀਪਾਲ ਅਤੇ ਜਸਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੇ ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ ‘ਆਪ’ ਨੇ ਵਾਅਦਾ ਕੀਤਾ ਸੀ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਸਮੇਤ ਮੁਲਾਜ਼ਮਾਂ ਦੀਆਂ ਲੱਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਕੱਚੇ ਮੁਲਾਜ਼ਮਾਂ ਨੂੰ ਸੱਤਾ ‘ਚ ਆਉਂਦੇ ਹੀ ਡੀ.ਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਪਰ ਅਜੇ ਤੱਕ ਸਮੇਂ ਸਿਰ ਤਨਖ਼ਾਹਾਂ ਵੀ ਨਹੀਂ ਮਿਲੀਆਂ।

Leave a Reply

Your email address will not be published.