ਤਰਨਤਾਰਨ ਚਰਚ ’ਚ ਹੋਈ ਭੰਨਤੋੜ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਕਾਨੂੰਨ ਵਿਵਸਥਾ’ਤੇ ਚੁੱਕੇ ਜਾ ਰਹੇ ਨੇ ਸਵਾਲ

 ਤਰਨਤਾਰਨ ਚਰਚ ’ਚ ਹੋਈ ਭੰਨਤੋੜ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੀ ਕਾਨੂੰਨ ਵਿਵਸਥਾ’ਤੇ ਚੁੱਕੇ ਜਾ ਰਹੇ ਨੇ ਸਵਾਲ

ਤਰਨਤਾਰਨ ਦੇ ਸ਼ਹਿਰ ਪੱਟੀ ਦੇ ਪਿੰਡ ਠੱਕਰਪੁਰਾ ’ਚ ਸਥਿਤ ਚਰਚ ’ਚ ਭੰਨਤੋੜ ਦੇ ਮਾਮਲੇ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਇਸ ਪਟੀਸ਼ਨ ’ਚ ਪੰਜਾਬ ਦੇ ਸਾਰੇ ਚਰਚਾਂ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ।

ਇਹ ਪਟੀਸ਼ਨ ਨੈਸ਼ਨਲ ਕ੍ਰਿਸ਼ਚੀਅਨ ਲੀਗ ਦੀ ਪੰਜਾਬ ਅਤੇ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਜਗਦੀਸ਼ ਮਸੀਹ ਅਤੇ ਸੁਖਜਿੰਦਰ ਗਿੱਲ ਵੱਲੋਂ ਦਾਇਰ ਕੀਤੀ ਗਈ ਹੈ।ਇਸ ਪਟੀਸ਼ਨ ’ਚ ਤਰਨਤਾਰਨ ਦੀ ਚਰਚ ’ਚ ਹੋਈ ਭੰਨਤੋੜ ਦਾ ਜ਼ਿਕਰ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਪਟੀਸ਼ਨ ’ਚ ਇਲਜ਼ਾਮ ਲਗਾਇਆ ਗਿਆ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਧਰਮ ਪਰਿਵਰਤਨ ਨੂੰ ਲੈ ਕੇ ਭੜਕਾਊ ਬਿਆਨ ਦਿੱਤਾ ਹੈ ਅਤੇ ਪੰਜਾਬ ਵਿੱਚ ਈਸਾਈ ਭਾਈਚਾਰੇ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ। ਇਸ ਨੂੰ ਕਾਬੂ ਕਰਨ ਲਈ ਜਲਦੀ ਤੋਂ ਜਲਦੀ ਢੁੱਕਵੀ ਕਾਰਵਾਈ ਦੀ ਲੋੜ ਹੈ। ਈਸਾਈ ਭਾਈਚਾਰੇ ਦਾ ਕਹਿਣਾ ਹੈ ਕਿ ਜੇਕਰ ਪੁਲਿਸ ਨੇ ਜਲਦੀ ਕਾਰਵਾਈ ਨਾ ਕੀਤੀ ਤਾਂ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ।

Leave a Reply

Your email address will not be published.