News

ਤਰਨਤਾਰਨ ਪਿੰਡ ਦਾ ਸੀ ਸਿੰਘੂ ਬਾਰਡਰ ‘ਤੇ ਮਰਿਆ ਵਿਅਕਤੀ, ਪੁਲਿਸ ਕਰ ਰਹੀ ਛਾਪੇਮਾਰੀ

ਸਿੰਘੂ ਬਾਰਡਰ ਤੇ ਮਾਰੇ ਗਏ ਵਿਅਕਤੀ ਦੀ ਪਹਿਚਾਣ ਕਰ ਲਈ ਗਈ ਹੈ ਜਿਸ ਦੀ ਪਹਿਚਾਣ ਲਖਬੀਰ ਸਿੰਘ ਵੱਜੋਂ ਹੋਈ ਹੈ ਅਤੇ ਇਹ ਵਿਅਕਤੀ ਤਰਨ ਤਾਰਨ ਦੇ ਪਿੰਡ ਚੀਮਾ ਦਾ ਵਸਨੀਕ ਦੱਸਿਆ ਜਾ ਰਿਹਾ ਹੈ। ਉਧਰ ਲਖਬੀਰ ਸਿੰਘ ਦੀ ਮੌਤ ਦੀ ਖਬਰ ਮਿਲਦਿਆਂ ਹੀ ਪੁਲਿਸ ਪਾਰਟੀ ਨੇ ਉਸ ਦੇ ਘਰ ਵਿੱਚ ਛਾਪੇਮਾਰੀ ਕੀਤੀ ਹੈ। ਕਿਹਾ ਜਾ ਰਿਹਾ ਹੈ ਕਿ ਲਖਬੀਰ ਸਿੰਘ ਦਾ ਪੁਲਿਸ ਕੋਲ ਕੋਈ ਵੀ ਕ੍ਰਿਮੀਨਲ ਰਿਕਾਰਡ ਨਹੀਂ ਹੈ ਅਤੇ ਮਾਮਲੇ ਦੀ ਵਧੇਰੇ ਜਾਂਚ ਕੀਤੀ ਜਾ ਰਹੀ ਹੈ।

We are not going anywhere: Farmers at Singhu border ready for long haul

ਉਧਰ ਇਸ ਪੂਰੇ ਮਾਮਲੇ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮਹੇਸ਼ਇੰਦਰ ਸਿੰਘ ਗਰੇਵਾਲ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ।  ਉਹਨਾਂ ਸੰਯੁਕਤ ਕਿਸਾਨ ਮੋਰਚੇ ਨੂੰ ਅਪੀਲ ਕੀਤੀ ਕਿ ਸੰਯੁਕਤ ਮੋਰਚਾ ਅਜਿਹੀਆਂ ਘਟਨਾਵਾ ਸਬੰਧੀ ਗੌਰ ਕਰੇ ਤਾਂ ਕਿ ਕਿਸਾਨੀ ਮੋਰਚੇ ਨੈ ਟੁੱਟ ਅਤੇ ਅਸਫਲ ਹੋਣ ਤੋਂ ਬਚਾਇਆ ਜਾ ਸਕੇ।

ਦੱਸ ਦਈਏ ਕਿ ਅੱਜ ਸਵੇਰੇ ਦਿੱਲੀ ਮੋਰਚੇ ਵਿੱਚ ਮੇਨ ਸਟੇਜ਼ ਦੇ ਨੇੜੇ ਹੀ ਇੱਕ ਵਿਅਕਤੀ ਦੀ ਹੱਥ ਅਤੇ ਲੱਤ ਵੱਢੀ ਲਾਸ਼ ਟੰਗੀ ਮਿਲੀ ਸੀ। ਮੌਕੇ ਤੇ ਮੌਜੂਦ ਕੁੱਝ ਨਿਹੰਗ ਸਿੰਘਾਂ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਸੀ। ਕਿਹਾ ਜਾ ਰਿਹਾ ਕਿ ਮਾਰੇ ਗਏ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਜਿਸ ਤੋਂ ਬਾਅਦ ਨਿਹੰਗ ਸਿੰਘਾਂ ਵੱਲੋਂ ਵਿਅਕਤੀ ਮੌਕੇ ਤੇ ਹੀ ਮਾਰ ਦਿੱਤਾ ਗਿਆ।  

Click to comment

Leave a Reply

Your email address will not be published. Required fields are marked *

Most Popular

To Top