ਤਿਹਾੜ ਜੇਲ੍ਹ ਚੋਂ ਰਿਹਾਅ ਹੋਏ ਧਰਮਕੋਟ ਦੇ ਕਿਸਾਨਾਂ ਨੂੰ ਕੀਤਾ ਗਿਆ ਸਨਮਾਨਤ
By
Posted on

26 ਜਨਵਰੀ ਨੂੰ ਵੱਡੀ ਗਿਣਤੀ ਵਿੱਚ ਕਿਸਾਨ ਲਾਲ ਕਿਲ੍ਹੇ ’ਤੇ ਪਹੁੰਚੇ ਸਨ। ਜਿਸ ਤੋਂ ਬਾਅਦ ਬਹੁਤ ਸਾਰੇ ਕਿਸਾਨਾਂ ਨੂੰ ਤਿਹਾੜ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਸੀ। ਇਹਨਾਂ ਨੌਜਵਾਨਾਂ ਵਿੱਚ ਧਰਮਕੋਟ ਹਲਕੇ ਦੇ ਨੌਜਵਾਨ ਕਿਸਾਨ ਵੀ ਸ਼ਾਮਲ ਸਨ, ਜਿਸ ਤੇ ਇਹਨਾਂ ਨੌਜਵਾਨਾਂ ਦੇ ਪਰਿਵਾਰਾਂ ਨੇ ਤੋਤਾ ਸਿੰਘ ਸਾਬਕਾ ਮੰਤਰੀ ਨਾਲ ਸੰਪਰਕ ਕੀਤਾ ਗਿਆ, ਜਿਸ ਤੋਂ ਬਾਅਦ ਉਹਨਾਂ ਇਸ ਸਬੰਧੀ ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨਾਲ ਸੰਪਰਕ ਕੀਤਾ।

ਉਹਨਾਂ ਦੇ ਯਤਨਾਂ ਸਦਕਾ ਧਰਮਕੋਟ ਹਲਕੇ ਦੇ ਇਹਨਾਂ 14 ਨੌਜਵਾਨਾਂ ਨੂੰ ਅਦਾਲਤ ਵੱਲੋਂ ਜ਼ਮਾਨਤ ਦਿੱਤੀ ਗਈ ਤੇ ਬੀਤੇ ਦਿਨੀਂ ਉਹਨਾਂ ਨੂੰ ਦਿੱਲੀ ਦੀ ਤਿਹਾੜ ਜ਼ੇਲ੍ਹ ਤੋਂ ਰਿਹਾਅ ਕੀਤਾ ਗਿਆ। ਉਹਨਾਂ ਦੇ ਘਰ ਪਹੁੰਚਣ ’ਤੇ ਉਹਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਉਹਨਾਂ ਨਾਲ ਰਜਿੰਦਰ ਸਿੰਘ ਡੱਲਾ ਸਿਆਸੀ ਸਕੱਤਰ, ਅਸ਼ਵਨੀ ਕੁਮਾਰ ਪਿੰਟੂ, ਸੁਖਵਿੰਦਰ ਸਿੰਘ ਦਾਤੇਵਾਲ ਅਕਾਲੀ ਆਗੂ, ਗੁਰਜੰਟ ਸਿੰਘ ਚਾਹਲ, ਹਰਪ੍ਰੀਤ ਸਿੰਘ ਰਿਕੀ ਤੋਂ ਇਲਾਵਾ ਹੋਰ ਹਾਜ਼ਰ ਸਨ।
