News

ਤਿੰਨ ਪਹੀਆ ਵਾਹਨ ਆਟੋ ਰਿਕਸ਼ਾ ਚਾਲਕਾਂ ਨੂੰ ਵੱਡੀ ਰਾਹਤ

ਪੰਜਾਬ ਦੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਤਿੰਨ ਪਹੀਆ ਵਾਹਨ ਆਟੋ ਰਿਕਸ਼ਾ ਚਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਐਲਾਨ ਕੀਤਾ ਕਿ ਤਿੰਨ ਪਹੀਆ ਵਾਹਨ ਚਾਲਕ ਹੁਣ ਡਰਾਈਵਿੰਗ ਲਾਇਸੈਂਸ ਲੈਣ ਲਈ ਡਰਾਈਵਿੰਗ ਟੈਸਟ ਦੇਣ ਲਈ ਤਿੰਨ ਪਹੀਆ ਆਟੋ ਰਿਕਸ਼ਾ ਦੀ ਵਰਤੋਂ ਕਰ ਸਕਦੇ ਹਨ।

ਇਸ ਤੋਂ ਪਹਿਲਾਂ ਥ੍ਰੀ-ਵ੍ਹੀਲਰ ਚਾਲਕਾਂ ਦਾ ਚਾਰ-ਪਹੀਆ ਵਾਹਨਾਂ `ਤੇ ਟੈਸਟ ਲਿਆ ਜਾਂਦਾ ਸੀ। ਉਹਨਾਂ ਸਾਰੀਆਂ ਇਨਫੋਰਸਮੈਂਟ ਅਥਾਰਿਟੀਆਂ ਨੂੰ ਇਹ ਵੀ ਹਦਾਇਤ ਕੀਤੀ ਸੀ ਕਿ ਥ੍ਰੀ-ਵ੍ਹੀਲਰ ਚਾਲਕ ਕੋਲ ਐਲ ਐਮ ਵੀ ਡਰਾਇਵਿੰਗ ਲਾਇਸੈਂਸ ਹੈ ਤਾਂ ਉਸ ਨੂੰ ਤੰਗ-ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ ਕਿਉਂ ਕਿ ਮੋਟਰ ਵਹੀਕਲ ਐਕਟ 1988 ਦੀਆਂ ਧਾਰਾਵਾਂ ਮੁਤਾਬਕ 3 ਪਹੀਆ ਵਾਹਨ ਆਟੋ ਰਿਕਸ਼ਾ ਨੂੰ ਲਾਈਟ ਮੋਟਰ ਵਾਹਨ ਵਿੱਚ ਸ਼੍ਰੇਣੀਬੱਧ ਕੀਤਾ ਗਿਆ ਹੈ।

Punjab Government Transfers 54 Education Officers and Principals

ਸਟੇਟ ਟ੍ਰਾਂਸਪੋਰਟ ਕਮਿਸ਼ਨਰ ਡਾ.ਅਮਰਪਾਲ ਸਿੰਘ ਨੇ ਦਸਿਆ ਕਿ ਪੰਜਾਬ ਦੀਆਂ ਲਾਇਸੰਸਿੰਗ ਅਥਾਰਟੀਜ਼ ਅਤੇ ਆਟੋਮੈਟਿਕ ਡਰਾਈਵਿੰਗ ਟੈਸਟ ਟਰੈਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਥ੍ਰੀ-ਵ੍ਹੀਲਰ ਚਾਲਕਾਂ ਨੂੰ ਲੋੜੀਦਾ ਡ੍ਰਾਇਵਿੰਗ ਲਾਇਸੈਂਸ ਬਨਾਉਣ ਜਾਂ ਰੀਨਿਊ ਕਰਾਉਣ ਲਈ ਡਰਾਈਵਿੰਗ ਟੈਸਟ ਦੇਣ ਲਈ ਤਿੰਨ ਪਹੀਆ ਵਾਹਨ ਦੀ ਵਰਤੋਂ ਦੀ ਆਗਿਆ ਦਿੱਤੀ ਜਾਵੇ।

ਉਹਨਾਂ ਦਸਿਆ ਕਿ ਸਾਰੀਆਂ ਇਨਫੋਰਸਮੈਂਟ ਅਥਾਰਿਟੀਆਂ ਨੂੰ ਹੁਕਮ ਦਿੱਤੇ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਐਲਐਮਵੀ ਡਰਾਈਵਿੰਗ ਲਾਇਸੈਂਸ ਧਾਰਕ ਕਿਸੇ ਵੀ ਥ੍ਰੀ-ਵ੍ਹੀਲਰ ਚਾਲਕ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ। ਮੋਟਰ ਵਹੀਕਲ ਐਕਟ 1988 ਦੀਆਂ ਧਾਰਾਵਾਂ ਤਹਿਤ ਆਟੋ ਰਿਕਸ਼ਾ ਨੂੰ ਲਾਈਟ ਮੋਟਰ ਵਹੀਕਲ ਵਿੱਚ ਸ਼੍ਰੇਣੀਬੱਧ ਕੀਤਾ ਗਿਆ ਹੈ ਕਿਉਂਕਿ ਵਾਹਨ ਦਾ ਕੁੱਲ ਵਜ਼ਨ 7500 ਕਿੱਲੋ ਤੋਂ ਵੱਧ ਨਹੀਂ ਬਣਦਾ।

ਇਨ੍ਹਾਂ ਨਿਰਦੇਸ਼ਾਂ ਨਾਲ 1 ਲੱਖ ਤੋਂ ਵੱਧ ਆਟੋ ਰਿਕਸ਼ਾ ਚਾਲਕਾਂ ਨੂੰ ਲਾਭ ਹੋਵੇਗਾ। ਰਾਜ ਟ੍ਰਾਂਸਪੋਰਟ ਕਮਿਸ਼ਨਰ ਵੱਲੋਂ ਇਨਫੋਰਸਮੈਂਟ ਏਜੰਸੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਜੇ ਕੋਈ ਵਿਅਕਤੀ ਭਾਰਤ ਸਰਕਾਰ ਦੀ ਐਮਪਰਿਵਾਹਨ ਐਪਲੀਕੇਸ਼ਨ ਜਾਂ ਭਾਰਤ ਸਰਕਾਰ ਦੀ ਡਿਜੀਲੋਕਰ ਐਪ ਤੇ ਡਿਜੀਟਲ ਫਾਰਮੈਟ ਵਿੱਚ ਡਿਜੀਟਲ ਡਰਾਈਵਿੰਗ ਲਾਇਸੈਂਸ/ਵਾਹਨ ਦਾ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਹੋਰ ਦਸਤਾਵੇਜ਼ ਪੇਸ਼ ਕਰਦਾ ਹੈ ਤਾਂ ਉਸ ਨੂੰ ਪ੍ਰਿੰਟਿਡ ਦਸਤਾਵੇਜ਼ ਪੇਸ਼ ਕਰਨ ਦੀ ਜ਼ਰੂਰਤ ਨਹੀਂ ਹੈ।

Click to comment

Leave a Reply

Your email address will not be published.

Most Popular

To Top