News

ਤੇਜ਼ ਤੂਫ਼ਾਨ ਨੇ ਮਚਾਈ ਤਬਾਹੀ, ਝੁੱਗੀਆਂ ਵਾਲੇ ਗਰੀਬ ਲੋਕਾਂ ਦਾ ਹੋਇਆ ਨੁਕਸਾਨ

ਗੁਰਦਾਸਪੁਰ ਦੇ ਸ਼ਹਿਰ ਬਟਾਲਾ ਦੀਆਂ ਕੁੱਝ ਤਸਵੀਰਾਂ ਸਾਹਮਣੇ ਆਈਆਂ ਹਨ। ਬੀਤੀ ਰਾਤ ਆਏ ਤੇਜ਼ ਤੂਫ਼ਾਨ ਨੇ ਚਾਰੇ ਪਾਸੇ ਪੂਰੀ ਤਬਾਹੀ ਮਚਾ ਦਿੱਤੀ ਹੈ। ਜ਼ਬਰਦਸਤ ਤੂਫਾਨ ਨਾਲ ਸ਼ਹਿਰ ‘ਚ ਕਾਫੀ ਮਾਲੀ ਨੁਕਸਾਨ ਹੋਇਆ ਹੈ। ਤਸਵੀਰਾਂ ‘ਚ ਦੇਖਿਆ ਜਾ ਸਕਦਾ ਹੈ ਕਿ ਵੱਡੀ ਗਿਣਤੀ ‘ਚ ਦਰੱਖਤ, ਬਿਜਲੀ ਦੇ ਖੰਭੇ ਡਿੱਗੇ ਹਨ। ਤੇਜ਼ ਤੂਫ਼ਾਨ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

ਬਟਾਲਾ 'ਚ ਤੂਫਾਨ ਦਾ ਕਹਿਰ, ਦਰੱਖ਼ਤ ਡਿੱਗੇ ਤੇ ਬਿਜਲੀ ਸਪਲਾਈ ਠੱਪ

ਰਾਤ ਦੇ ਤੂਫ਼ਾਨ ਚ ਝੁੱਗੀਆਂ ਵਿੱਚ ਰਹਿ ਰਹੇ ਗਰੀਬ ਲੋਕਾਂ ਨੇ ਕਿਹਾ ਕਿ ਉਹਨਾਂ ਦਾ ਤਾਂ ਸਭ ਕੁਝ ਇਸ ਤੂਫ਼ਾਨ ਕਾਰਨ ਖ਼ਤਮ ਹੋ ਗਿਆ ਅਤੇ ਬੜੀ ਮੁਸ਼ਕਿਲ ਨਾਲ ਉਹਨਾਂ ਵੱਲੋਂ ਆਪਣੇ ਬੱਚਿਆਂ ਦੀ ਜਾਨ ਬਚਾਈ ਗਈ। ਇਸ ਦੇ ਨਾਲ ਹੀ ਇੱਥੋਂ ਦੇ ਲੋਕਾਂ ਨੇ ਕਿਹਾ ਕਿ ਕਈ ਥਾਵਾਂ ’ਤੇ ਸੜਕੀ ਆਵਾਜਾਈ ਦੇਰ ਰਾਤ ਤੋਂ ਹੀ ਦਰੱਖਤ ਡਿਗਣ ਨਾਲ ਪੂਰੀ ਤਰ੍ਹਾਂ ਬੰਦ ਹੋਈ ਪਈ ਹੈ।

ਇਸ ਦੇ ਨਾਲ ਹੀ ਬਿਜਲੀ ਬੋਰਡ ਦੇ ਕਈ ਪੋਲ ਅਤੇ ਤਾਰਾਂ ਨੂੰ ਵੀ ਭਾਰੀ ਨੁਕਸਾਨ ਹੋਇਆ ਜਿਸ ਨਾਲ ਬਟਾਲਾ ਸ਼ਹਿਰ ਵਿੱਚ ਕਈ ਇਲਾਕਿਆਂ ’ਚ ਬਿਜਲੀ ਸਪਲਾਈ ਵੀ ਠੱਪ ਹੈ। ਦੱਸ ਦਈਏ ਕਿ ਬੀਤੀ ਰਾਤ ਆਏ ਤੇਜ਼ ਤੂਫ਼ਾਨ ਅਤੇ ਮੀਂਹ ਕਾਰਨ ਕਾਫ਼ੀ ਜ਼ਿਆਦਾ ਨੁਕਸਾਨ ਹੋਇਆ ਹੈ। ਕਈ ਥਾਵਾਂ ‘ਤੇ ਦਰੱਖਤ ਡਿੱਗੇ ਹੋਏ ਨਜ਼ਰ ਆਏ ਅਤੇ ਕੁੱਝ ਗਰੀਬ ਲੋਕਾਂ ਦੇ ਘਰਾਂ ਦੀਆਂ ਛੱਤਾਂ ਤੱਕ ਉੱਡ ਗਈਆਂ। ਪਰ ਰਾਹਤ ਦੀ ਖ਼ਬਰ ਇਹ ਹੈ ਕਿ ਤੂਫ਼ਾਨ ਅਤੇ ਮੀਂਹ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

Click to comment

Leave a Reply

Your email address will not be published.

Most Popular

To Top