ਤੇਲ ਦੀਆਂ ਅੱਜ ਫਿਰ ਵਧੀਆਂ ਕੀਮਤਾਂ, ਮੁੰਬਈ ਵਿੱਚ ਪੈਟਰੋਲ 114 ਤੋਂ ਪਾਰ

ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਅੱਜ ਡੀਜ਼ਲ ਦੀ ਕੀਮਤ 33 ਤੋਂ 37 ਪੈਸੇ ਅਤੇ ਪੈਟਰੋਲ ਦੀ ਕੀਮਤ 31 ਤੋਂ 44 ਪੈਸੇ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਸੂਬਿਆਂ ਵਿੱਚ ਤੇਲ ਦੀ ਕੀਮਤ 100 ਤੋਂ ਉੱਪਰ ਪਹੁੰਚ ਚੁੱਕੀ ਹੈ।

ਦਿੱਲੀ ਵਿੱਚ ਪੈਟਰੋਲ ਦੀ ਕੀਮਤ 108.99 ਰੁਪਏ ਅਤੇ ਡੀਜ਼ਲ ਦੀ ਕੀਮਤ 97.72 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ 114.81 ਰੁਪਏ ਅਤੇ ਡੀਜ਼ਲ ਦੀ ਕੀਮਤ 105.86 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ 109.46 ਰੁਪਏ ਜਦਕਿ ਡੀਜ਼ਲ ਦੀ ਕੀਮਤ 100.84 ਰੁਪਏ ਲੀਟਰ ਹੈ।
ਚੇਨੱਈ ਵਿੱਚ ਵੀ ਪੈਟਰੋਲ 105.74 ਰੁਪਏ ਪ੍ਰਤੀ ਲੀਟਰ ਹੈ ਅਤੇ ਡੀਜ਼ਲ 101.92 ਰੁਪਏ ਲੀਟਰ ਹੈ। ਦੱਸ ਦਈਏ ਕਿ ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਓਡੀਸ਼ਾ, ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ ਹੋ ਚੁੱਕਾ ਹੈ।
ਰਾਜਸਥਾਨ ਦੇ ਸ਼੍ਰੀਗੰਗਾ ਨਗਰ ‘ਚ ਅੱਜ ਪੈਟਰੋਲ 121.25 ਰੁਪਏ ਅਤੇ ਡੀਜ਼ਲ 112.15 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਮੱਧ ਪ੍ਰਦੇਸ਼ ਦੇ ਲਗਪਗ ਸਾਰੇ ਜ਼ਿਲਿਆਂ ‘ਚ ਪੈਟਰੋਲ 120 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ ਛੇ ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਦਲਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।
