News

ਤ੍ਰਿਵੇਂਦਰ ਰਾਵਤ ਦੇ ਅਸਤੀਫ਼ੇ ਤੋਂ ਬਾਅਦ ਤੀਰਥ ਸਿੰਘ ਰਾਵਤ ਹੋਣਗੇ ਉਤਰਾਖੰਡ ਦੇ ਨਵੇਂ ਮੁੱਖ ਮੰਤਰੀ

ਉੱਤਰਾਖੰਡ ਵਿੱਚ ਪਿਛਲੇ 24 ਘੰਟਿਆਂ ਵਿੱਚ ਸਿਆਸੀ ਭੂਚਾਲ ਆਇਆ ਹੋਇਆ ਸੀ ਕਿ ਉਤਰਾਖੰਡ ਦਾ ਨਵਾਂ ਮੁੱਖ ਮੰਤਰੀ ਕੌਣ ਹੋਵੇਗਾ? ਤ੍ਰਿਵੇਂਦਰ ਸਿੰਘ ਰਾਵਤ ਦੇ ਅਸਤੀਫ਼ੇ ਤੋਂ ਬਾਅਦ ਹੁਣ ਤੀਰਥ ਸਿੰਘ ਰਾਵਤ ਸੂਬੇ ਦੇ ਨਵੇਂ ਮੁੱਖ ਮੰਤਰੀ ਹੋਣਗੇ। ਬੁੱਧਵਾਰ ਨੂੰ ਦੇਹਰਾਦੂਨ ਵਿੱਚ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦਲ ਦੀ ਬੈਠਕ ਹੋਈ ਇਸ ਦੌਰਾਨ ਨਵੇਂ ਮੁੱਖ ਮੰਤਰੀ ਦਾ ਨਾਮ ਸਾਹਮਣੇ ਆਇਆ ਹੈ।

Trivendra Singh Rawat quits as Uttarakhand CM, says collective decision  taken in Delhi | India News,The Indian Express

ਮੰਨਿਆ ਜਾ ਰਿਹਾ ਹੈ ਕਿ ਨਵੇਂ ਮੁੱਖ ਮੰਤਰੀ ਬੁੱਧਵਾਰ ਸ਼ਾਮ ਨੂੰ ਹੀ ਸਹੁੰ ਚੁੱਕ ਸਕਦੇ ਹਨ। ਦਸ ਦਈਏ ਕਿ ਤੀਰਥ ਸਿੰਘ ਰਾਵਤ ਉੱਤਰਾਖੰਡ ਵਿੱਚ ਗੜਵਾਲ ਲੋਕ ਸਭਾ ਖੇਤਰ ਤੋਂ ਸੰਸਦ ਮੈਂਬਰ ਹਨ। ਉਹ ਉੱਤਰਾਖੰਡ ਭਾਜਪਾ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ ਅਤੇ ਮੌਜੂਦਾ ਸਮੇਂ ਵਿੱਚ ਉਹ ਭਾਜਪਾ ਦੇ ਕੌਮੀ ਸਕੱਤਰ ਹਨ। ਪਾਰਟੀ ਦੇ ਵਿਧਾਇਕਾਂ ਦੁਆਰਾ ਜ਼ਾਹਿਰ ਕੀਤੀ ਗਈ ਨਾਰਾਜ਼ਗੀ ਤੋਂ ਬਾਅਦ ਮੰਗਲਵਾਰ ਨੂੰ ਤ੍ਰਿਵੇਂਦਰ ਸਿੰਘ ਰਾਵਤ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਜਿਸ ਤੋਂ ਬਾਅਦ ਹੁਣ ਨਵੇਂ ਮੁੱਖ ਮੰਤਰੀ ਦਾ ਐਲਾਨ ਕੀਤਾ ਗਿਆ ਹੈ।

ਦਸ ਦਈਏ ਕਿ ਕੱਲ੍ਹ ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਹਨਾਂ ਨੇ ਕੱਲ੍ਹ 4 ਵਜੇ ਰਾਜਪਾਲ ਬੇਬੀ ਰਾਨੀ ਮੌਰਿਆ ਨਾਲ ਮੁਲਾਕਾਤ ਕੀਤੀ ਅਤੇ ਅਪਣਾ ਅਸਤੀਫ਼ਾ ਉਹਨਾਂ ਨੂੰ ਸੌਂਪ ਦਿੱਤਾ। ਅਸਤੀਫ਼ਾ ਦੇਣ ਤੋਂ ਬਾਅਦ ਆਯੋਜਿਤ ਪੀਸੀ ਵਿੱਚ ਰਾਵਤ ਨੇ ਕਿਹਾ ਕਿ, “ਮੈਂ ਅਪਣਾ ਤਿਆਗ ਪੱਤਰ ਰਾਜਪਾਲ ਨੂੰ ਸੌਂਪ ਦਿੱਤਾ ਹੈ।

ਭਾਜਪਾ ਵਿੱਚ ਜੋ ਵੀ ਫ਼ੈਸਲੇ ਹੁੰਦੇ ਹਨ ਉਹ ਸਮੂਹਿਕ ਵਿਚਾਰਾਂ ਤੋਂ ਬਾਅਦ ਹੁੰਦੇ ਹਨ।” ਅਸਤੀਫ਼ਾ ਦੇਣ ਤੋਂ ਬਾਅਦ ਤ੍ਰਿਵੇਂਦਰ ਰਾਵਤ ਨੇ ਕਿਹਾ, “ਮੈਂ ਲੰਬੇ ਸਮੇਂ ਤੋਂ ਰਾਜਨੀਤੀ ਵਿੱਚ ਰਿਹਾ ਹਾਂ। ਮੈਨੂੰ ਮੁੱਖ ਮੰਤਰੀ ਦੇ ਅਹੁਦੇ ’ਤੇ 4 ਸਾਲ ਕੰਮ ਕਰਨ ਦਾ ਮੌਕਾ ਮਿਲਿਆ ਹੈ। ਮੇਰੀ ਪਾਰਟੀ ਨੇ ਮੈਨੂੰ ਸੁਨਿਹਰੀ ਮੌਕਾ ਦਿੱਤਾ ਹੈ।” ਭਾਜਪਾ ਦੇ ਕਈ ਵਿਧਾਇਕਾਂ ਦੁਆਰਾ ਨਾਰਾਜ਼ਗੀ ਜ਼ਾਹਰ ਕਰਨ ਤੋਂ ਬਾਅਦ ਤ੍ਰਿਵੇਂਦਰ ਸਿੰਘ ਰਾਵਤ ਦੇ ਮੁੱਖ ਮੰਤਰੀ ਬਣੇ ਰਹਿਣ ਦਾ ਸੰਕਟ ਸੀ।

Click to comment

Leave a Reply

Your email address will not be published. Required fields are marked *

Most Popular

To Top