ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਸਮਾਗਮ, ਵੱਡੀ ਗਿਣਤੀ ’ਚ ਪਹੁੰਚੀ ਸੰਗਤ

 ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਲੈ ਕੇ ਅੱਜ ਸਮਾਗਮ, ਵੱਡੀ ਗਿਣਤੀ ’ਚ ਪਹੁੰਚੀ ਸੰਗਤ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਵ ਪੂਰੀ ਦੁਨੀਆ ਵਿੱਚ ਸਿੱਖ ਸੰਗਤਾਂ ਵੱਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਮਾਲਵੇ ਵਿੱਚ ਸਥਿਤ ਸਿੱਖ ਜਗਤ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਪ੍ਰਕਾਸ਼ ਪੂਰਬ ਨੂੰ ਲੈ ਕੇ ਅੱਜ ਸਮਾਗਮਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।

Image

ਤਖ਼ਤ ਸਾਹਿਬ ਦੇ ਨਾਲ ਸਥਿਤ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ। ਸਮਾਗਮ ਦੇ ਅਰੰਭਤਾ ਦੀ ਅਰਦਾਸ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਵੱਲੋਂ ਕੀਤੀ ਗਈ।

ਤਖ਼ਤ ਸਾਹਿਬ ਵਿਖੇ ਸੋਮਵਾਰ ਨੂੰ ਆਲੋਕਿਕ ਨਗਰ ਕੀਰਤਨ ਸਜਾਇਆ ਜਾਵੇਗਾ ਜਿਸ ਲਈ ਅੱਜ ਸੰਗਤਾਂ ਨੇ ਨਗਰ ਕੀਰਤਨ ਦੇ ਰਸਤੇ ਦੀ ਸਫ਼ਾਈ ਲਈ ਝਾੜੂ ਸੇਵਾ ਵੀ ਤਖ਼ਤ ਸਾਹਿਬ ਤੋਂ ਸ਼ੁਰੂ ਕੀਤੀ।

Leave a Reply

Your email address will not be published.