ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਲਈ ਪੰਜਾਬ ਸਰਕਾਰ ਨੇ SGPC ਨੂੰ ਲਿਖੀ ਚਿੱਠੀ
By
Posted on

ਦਰਬਾਰ ਸਾਹਿਬ ਤੋਂ ਲਾਈਵ ਪ੍ਰਸਾਰਣ ਕਰਨ ਲਈ, CM ਭਗਵੰਤ ਮਾਨ ਨੇ SGPC ਨੂੰ ਲਿਖੀ ਚਿੱਠੀ ਪੰਜਾਬ ਸਰਕਾਰ ਆਪਣੇ ਖਰਚੇ, ਸਾਧਨਾਂ ਰਾਹੀਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਨੂੰ ਤਿਆਰ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਇੱਕ ਵੀਡੀਓ ਰਾਹੀਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਆਧੁਨਿਕ ਪ੍ਰਸਾਰਣ ਸੰਚਾਰ ਤਕਨੀਕਾਂ ਨੂੰ ਸਥਾਪਿਤ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ‘ਸਰਬ ਸਾਂਝੀ ਗੁਰਬਾਣੀ’ ਦੇ ਦੁਨੀਆ ਭਰ ਵਿੱਚ ਪਸਾਰ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਦਿੱਤੀ ਜਾਵੇਗੀ ਤਾਂ ਜੋ ਸਰਬੱਤ ਦੇ ਭਲੇ ਦੇ ਇਲਾਹੀ ਸੰਦੇਸ਼ ਨੂੰ ਦੁਨੀਆ ਭਰ ਵਿੱਚ ਵਸਦੇ ਲੋਕਾਂ ਤੱਕ ਪਹੁੰਚਾਇਆ ਜਾ ਸਕੇ।
