ਦਰਬਾਰ ਸਾਹਿਬ ਵਿਚ ਟਾਈਟਲਰ ਦੀ ਫੋਟੋ ਵਾਲੀ ਟੀ-ਸ਼ਰਟ ਪਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ

 ਦਰਬਾਰ ਸਾਹਿਬ ਵਿਚ ਟਾਈਟਲਰ ਦੀ ਫੋਟੋ ਵਾਲੀ ਟੀ-ਸ਼ਰਟ ਪਾਉਣ ਵਾਲਾ ਵਿਅਕਤੀ ਗ੍ਰਿਫ਼ਤਾਰ

ਸ੍ਰੀ ਦਰਬਾਰ ਸਾਹਿਬ ਵਿੱਚ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਇਸ ਦੀ ਫੋਟੋ ਨੂੰ ਸੋਸ਼ਲ ਮੀਡੀਆ ਤੇ ਵਾਇਰਲ ਕਰਨ ਵਾਲੇ ਕਰਮਜੀਤ ਸਿੰਘ ਗਿੱਲ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਦੋ ਦਿਨ ਦੇ ਰਿਮਾਂਡ ਤੇ ਲਿਆ ਗਿਆ ਹੈ।

ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੀ ਫੋਟੋ ਵਾਲੀ ਟੀਸ਼ਰਟ ਪਾ ਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਫੋਟੋ ਖਿਚਵਾਉਣ ਵਾਲੇ ਕਰਮਜੀਤ ਗਿੱਲ ਦੇ ਖਿਲਾਫ਼ ਥਾਣਾ ਕੋਤਵਾਲੀ ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਸੀ। ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੱਸਿਆ ਕਿ ਇਹ ਵਿਅਕਤੀ ਸ੍ਰੀ ਹਰਿਮੰਦਰ ਸਾਹਿਬ ਵਿੱਚ ਆਇਆ ਅਤੇ ਉਸ ਨੇ ਸਰੋਵਰ ਵਿੱਚ ਇਸ਼ਨਾਨ ਕਰਨ ਤੋਂ ਬਾਅਦ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਲਈ ਜਦਕਿ ਜਗਦੀਸ਼ ਟਾਈਟਲਰ ਨਵੰਬਰ 1984 ਸਿੱਖ ਕਤਲੇਆਮ ਲਈ ਦੋਸ਼ੀ ਹੈ। ਇਸ ਵਿਅਕਤੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਵੀ ਨਹੀਂ ਟੇਕਿਆ ਜਿਸ ਤੋਂ ਸਪੱਸ਼ਟ ਹੈ ਕਿ ਅਜਿਹਾ ਸਾਜਿਸ਼ ਤਹਿਤ ਕੀਤਾ ਗਿਆ ਹੈ।

Leave a Reply

Your email address will not be published.