Punjab

ਦਲ ਖ਼ਾਲਸਾ ਤੋਂ ਬਾਅਦ ਅਕਾਲੀ ਦਲ (ਅ) ਨੇ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਵਾਉਣ ਵਾਲਿਆਂ ਲਈ ਰੱਖਤਾ ਵੱਡਾ ਇਨਾਮ

ਸੁਮੇਧ ਸੈਣੀ ਦੀ ਤਲਾਸ਼ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਹਾਈਕੋਰਟ ਵੱਲੋਂ ਮੰਗਲਵਾਰ ਨੂੰ ਸੁਮੇਧ ਸਿੰਘ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਸੁਮੇਧ ਸਿੰਘ ਸੈਣੀ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ।

ਦਲ ਖਾਲਸਾ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਨ ਜਾਂ ਕਰਵਾਉਣ ਵਾਲੇ ਵਿਅਕਤੀ ਨੂੰ ਬਹਾਦਰੀ ਇਨਾਮ ਅਤੇ ਇਕ ਸੋਨੇ ਦਾ ਤਗ਼ਮਾ ਦੇਣ ਦਾ ਐਲਾਨ ਕੀਤਾ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਦਸਿਆ ਸੀ ਕਿ ਡੀਜੀਪੀ ਸੁਮੇਧ ਸੈਣੀ ਪੰਜਾਬ ਦੇ ਲੋਕਾਂ ਅਤੇ ਕਾਨੂੰਨ ਦਾ ਭਗੌੜਾ ਹੈ।

ਇਹ ਵੀ ਪੜ੍ਹੋ: ਕੋਰੋਨਾ ਮਰੀਜ਼ ਦਾ ਸਸਕਾਰ ਕਰਨ ਆਈ ਮੈਡੀਕਲ ਟੀਮ ਨੂੰ ਪਈਆਂ ਭਾਜੜਾਂ, ਭੱਜ ਕੇ ਬਚਾਈ ਜਾਨ

ਪਰ ਹੁਣ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਵਾਉਣ ਵਾਲੇ ਨੂੰ ਇਕ ਲੱਖ ਦਿੱਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਜਤਿੰਦਰ ਸਿੰਘ ਥਿੰਦ ਜਨਰਲ ਸਕੱਤਰ ਅਕਾਲੀ ਦਲ ਅੰਮ੍ਰਿਤਸਰ ਨੇ ਪ੍ਰੈੱਸ ਕਲੱਬ ਫਿਰੋਜ਼ਪੁਰ ਵਿਖੇ ਕੀਤਾ।

ਇਹ ਵੀ ਪੜ੍ਹੋ: ਭਗਵੰਤ ਮਾਨ ਨੇ ਕਰਵਾਇਆ ਕੋਰੋਨਾ ਟੈਸਟ

ਇਸ ਸਮੇਂ ਉਨ੍ਹਾਂ ਨਾਲ ਮਨਬੀਰ ਸਿੰਘ ਮੰਡ, ਗੁਰਵਿੰਦਰ ਸਿੰਘ ਮਹਾਲਮ, ਨਿਸ਼ਾਨ ਸਿੰਘ ਨਿਜਾਮ ਵਾਲਾ, ਹਰਦਿਆਲ ਸਿੰਘ ਮਲਵਾਲ, ਰਣਜੀਤ ਸਿੰਘ ਮਾਨ ਆਦਿ ਵੀ ਹਾਜ਼ਰ ਸਨ। ਇਸ ਸਮੇਂ ਰਜਿੰਦਰ ਸਿੰਘ ਦਿਓਲ ਮੀਤ ਪ੍ਰਧਾਨ ਅਕਾਲੀ ਦਲ ਅੰਮ੍ਰਿਤਸਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਮੇਟੀ ਗੁਰੂ ਦੀ ਗੋਲਕ ਦੀ ਦੁਰਵਰਤੋਂ ਕਰ ਰਹੀ ਅਤੇ ਗੁਰੂ ਗ੍ਰੰਥ ਸਹਿਬ ਦੇ ਗਾਇਬ ਹੋਏ ਸਰੂਪਾਂ ਬਾਰੇ ਕੋਈ ਜਾਣਕਾਰੀ ਨਹੀਂ ਦੇ ਰਹੀ।

ਇਸ ਦੌਰਾਨ ਗੁਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਮਨਮਾਨੀਆਂ ਖ਼ਿਲਾਫ਼ ਉਹ ਹੋਰਾਂ ਪਾਰਟੀਆਂ ਨਾਲ ਮਿਲ ਕੇ ਐੱਸ. ਜੀ. ਪੀ. ਸੀ. ਦਾ ਘਿਰਾਓ ਕਰਨਗੇ ਅਤੇ ਅਗਲੇਰੀ ਕਾਰਵਾਈ ਲਈ ਹੋਰਨਾਂ ਜੱਥੇਬੰਦੀਆਂ ਨਾਲ ਵਿਚਾਰ ਵਟਾਂਦਰਾ ਕਰਨਗੇ।  

Click to comment

Leave a Reply

Your email address will not be published. Required fields are marked *

Most Popular

To Top