Uncategorized

ਦਲ ਖਾਲਸਾ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਲੈ ਕੇ ਕਰਤਾ ਵੱਡਾ ਐਲਾਨ!

ਸੁਮੇਧ ਸੈਣੀ ਦੀ ਤਲਾਸ਼ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਹਾਈਕੋਰਟ ਵੱਲੋਂ ਮੰਗਲਵਾਰ ਨੂੰ ਸੁਮੇਧ ਸਿੰਘ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਸੁਮੇਧ ਸਿੰਘ ਸੈਣੀ ‘ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਗਈ ਹੈ।

ਹੁਣ ਦਲ ਖਾਲਸਾ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਨ ਜਾਂ ਕਰਵਾਉਣ ਵਾਲੇ ਵਿਅਕਤੀ ਨੂੰ ਬਹਾਦਰੀ ਇਨਾਮ ਅਤੇ ਇਕ ਸੋਨੇ ਦਾ ਤਗ਼ਮਾ ਦੇਣ ਦਾ ਐਲਾਨ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਦਸਿਆ ਕਿ ਡੀਜੀਪੀ ਸੁਮੇਧ ਸੈਣੀ ਪੰਜਾਬ ਦੇ ਲੋਕਾਂ ਅਤੇ ਕਾਨੂੰਨ ਦਾ ਭਗੌੜਾ ਹੈ।

BIG BREAKING: ਐਤਵਾਰ ਨੂੰ ਪੰਜਾਬ ਦੇ ਸਾਰੇ ਸ਼ਹਿਰਾਂ ’ਚ ਰਹੇਗਾ ਮੁਕੰਮਲ ਕਰਫਿਊ

ਇਸ ਦੇ ਲਈ ਸੰਗਠਨ ਨੇ ਬਕਾਇਦਾ ਇੱਕ ਪੋਸਟਰ ਵੀ ਜਾਰੀ ਕੀਤਾ ਹੈ, ਜੋ ਪੂਰੇ ਪੰਜਾਬ ਸਮੇਤ ਦਿੱਲੀ ‘ਚ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਜਿਸ ਨੇ ਵੀ ਸੈਣੀ ਨੂੰ ਪਨਾਹ ਦਿੱਤੀ ਹੈ ਉਹ ਵੀ ਬਰਾਬਰ ਦਾ ਦੋਸ਼ੀ ਹੈ ਤੇ ਉਸ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਨੇ ਖ਼ਦਸ਼ਾ ਜਤਾਇਆ ਜੇਕਰ ਸੈਣੀ ਗ੍ਰਿਫ਼ਤਾਰ ਹੋਏ ਤਾਂ ਉਹ ਜੇਲ੍ਹ ਜਾਣ ਦੀ ਵਜਾਏ ਹਸਪਤਾਲ ਹੀ ਜਾਵੇਗਾ।

ਗੁਰਪਤਵੰਤ ਪੰਨੂ ਖਿਲਾਫ਼ ਸਰਕਾਰ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਫੈਸਲਾ, ਪੱਤਰਕਾਰ ਪਹੁੰਚ ਗਿਆ ਪਿੰਡ

ਉਨ੍ਹਾਂ ਕਿਹਾ ਕਿ ਜਿੰਨੀ ਜਲਦੀ ਹੋ ਸਕੇ ਸਰਕਾਰ ਇਸ ਨੂੰ ਗ੍ਰਿਫ਼ਤਾਰ ਕਰੇ ਨਹੀਂ ਤਾਂ ਅਸੀਂ ਸੜਕਾਂ ‘ਤੇ ਆਵਾਂਗੇ। 6 ਮਈ ਨੂੰ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ, ਯੂਟੀ ਪੁਲਸ ਦੇ ਸੇਵਾਮੁਕਤ ਐੱਸ.ਪੀ. ਬਲਦੇਵ ਸਿੰਘ, ਮਰਹੂਮ ਡੀ.ਐੱਸ.ਪੀ. ਸਤਬੀਰ ਸਿੰਘ, ਸੇਵਾ ਮੁਕਤ ਇੰਸਪੈਕਟਰ ਹਰਸਹਾਏ, ਅਨੋਖ ਸਿੰਘ, ਜਗੀਰ ਸਿੰਘ ਅਤੇ ਹੋਰਨਾਂ ਖ਼ਿਲਾਫ਼ ਮਟੌਰ ਥਾਣੇ ‘ਚ ਅਗਵਾ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।

ਉਸ ਸਮੇਂ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਦੇ ਐੱਸ.ਐੱਸ.ਪੀ. ਸਨ। ਮੁਲਤਾਨੀ ਨੂੰ ਚੰਡੀਗੜ੍ਹ ‘ਚ ਸੁਮੇਧ ਸਿੰਘ ਸੈਣੀ ਉੱਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਫੜਿਆ ਗਿਆ ਸੀ। ਹਮਲੇ ‘ਚ ਸੈਣੀ ਦੀ ਸੁਰੱਖਿਆ ਕਰ ਰਹੇ ਚਾਰ ਪੁਲਸ ਮੁਲਾਜ਼ਮ ਮਾਰੇ ਗਏ।

ਇਹ ਦੋਸ਼ ਵੀ ਲਗਾਇਆ ਜਾਂਦਾ ਹੈ ਕਿ ਮੁਲਤਾਨੀ ਨੂੰ 1991 ‘ਚ ਸੈਣੀ ਦੇ ਕਤਲ ਦੀ ਕੋਸ਼ਿਸ਼ ‘ਚ ਅਸਫ਼ਲ ਰਹਿਣ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ, ਬਲਵੰਤ ਸਿੰਘ ਨੂੰ ਜੇਲ੍ਹ ‘ਚ ਤਸੀਹੇ ਦਿੱਤੇ ਗਏ, ਫਿਰ ਦੱਸਿਆ ਕਿ ਬਲਵੰਤ ਗ੍ਰਿਫ਼ਤਾਰੀ ਤੋਂ ਬਚ ਨਿਕਲਿਆ ਸੀ। ਰਿਸ਼ਤੇਦਾਰਾਂ ਨੇ ਦੱਸਿਆ ਸੀ ਕਿ ਬਲਵੰਤ ਦੀ ਮੌਤ ਪੁਲਸ ਤਸ਼ੱਦਦ ਕਾਰਨ ਹੋਈ।

Click to comment

Leave a Reply

Your email address will not be published. Required fields are marked *

Most Popular

To Top