ਦਸੰਬਰ ‘ਚ ਨਹੀਂ ਬੁਲਾਇਆ ਜਾਵੇਗਾ ਵਿਧਾਨ ਸਭਾ ਸੈਸ਼ਨ! ਹੁਣ ਕੋਵਿਡ ਦੀ ਰੋਕਥਾਮ ‘ਚ ਰੁੱਝੀ ਮਾਨ ਸਰਕਾਰ

ਇਹ ਹਫ਼ਤਾ ਇਸ ਸਾਲ ਦਾ ਆਖਰੀ ਹਫ਼ਤਾ ਹੈ ਤੇ ਪੰਜਾਬ ਦੀ ਮਾਨ ਸਰਕਾਰ ਨੇ ਅਜੇ ਤੱਕ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਨਹੀਂ ਬੁਲਾਇਆ। ਪੰਜਾਬ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਵੀ ਵਿਧਾਨ ਸਭਾ ਸੈਸ਼ਨ ਦੀ ਉਡੀਕ ਕਰਦੀਆਂ ਰਹੀਆਂ। ਪੰਜਾਬ ਦੀ ਮਾਨ ਸਰਕਾਰ ਇਸ ਤੋਂ ਪਹਿਲਾਂ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਲਈ ਚੋਣ ਪ੍ਰਚਾਰ ਵਿੱਚ ਰੁੱਝੀ ਹੋਈ ਸੀ।
ਹੁਣ ਪੰਜਾਬ ਸਰਕਾਰ ਕੋਵਿਡ ਦੀ ਰੋਕਥਾਮ ਲਈ ਤਿਆਰੀਆਂ ਵਿੱਚ ਲੱਗੀ ਹੋਈ ਹੈ। ਸਿੱਟੇ ਵਜੋਂ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ 2021 ਤੱਕ ਪਹੁੰਚਦਾ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਕੇਂਦਰ ਸਰਕਾਰ ਦਾ ਸਰਦ ਰੁੱਤ ਸੈਸ਼ਨ ਸਮੇਂ ਤੋਂ ਪਹਿਲਾਂ ਹੀ ਖ਼ਤਮ ਕਰ ਦਿੱਤਾ ਗਿਆ ਹੈ।