News

ਦਿੱਲੀ ਅਸੈਂਬਲੀ ਨੇ ਕੰਗਨਾ ਰਣੌਤ ਨੂੰ ਭੇਜਿਆ ਸੰਮਨ, ਸਿੱਖ ਭਾਈਚਾਰੇ ’ਤੇ ਕੀਤੀਆਂ ਸੀ ਟਿੱਪਣੀਆਂ

ਆਪ ਲੀਡਰ ਰਾਘਵ ਚੱਢਾ ਦੀ ਅਗਵਾਈ ਵਾਲੀ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਨੇ ਅਦਾਕਾਰਾ ਕੰਗਨਾ ਰਣੌਤ ਨੂੰ ਸਿੱਖਾਂ ਤੇ ਕਥਿਤ ਟਿੱਪਣੀਆਂ ਕਰਨ ਨੂੰ ਲੈ ਕੇ 6 ਦਸੰਬਰ ਨੂੰ ਤਲਬ ਕੀਤਾ ਹੈ। ਇਹ ਸੰਮਨ ਸਿੱਖ ਸਮਾਜ ਤੇ ਅਪਮਾਨਜਨਕ ਟਿੱਪਣੀਆਂ ਨੂੰ ਲੈ ਕੇ ਜਾਰੀ ਕੀਤਾ ਗਿਆ ਹੈ।

kangana ranaut summoned by Delhi Assembly's Committee on Peace and Harmony

ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੰਗਨਾ ਖਿਲਾਫ਼ ਇੰਸਟਾਗ੍ਰਾਮ ਤੇ ਸਿੱਖ ਭਾਈਚਾਰੇ ਖਿਲਾਫ਼ ਕਥਿਤ ਤੌਰ ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਇਲਜ਼ਾਮ ਵਿੱਚ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਕਮੇਟੀ ਵੱਲੋਂ ਜਾਰੀ ਬਿਆਨ ਮੁਤਾਬਕ ਰਣੌਤ ਵਿਰੁਧ ਇਹ ਸ਼ਿਕਾਇਤ ਮੰਦਰ ਮਾਰਗ ਥਾਣੇ ਦੇ ਸਾਈਬਰ ਸੈੱਲ ਵਿੱਚ ਦਰਜ ਕਰਵਾਈ ਗਈ ਹੈ।

ਕਮੇਟੀ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ਤੇ ਆਪਣੀ ਤਾਜ਼ਾ ਪੋਸਟ ਵਿੱਚ ਰਣੌਤ ਨੇ ਜਾਣਬੁੱਝ ਕੇ ਕਿਸਾਨਾਂ ਦੇ ਵਿਰੋਧ ਨੂੰ ਖਾਲਿਸਤਾਨੀ ਅੰਦੋਲਨ ਕਰਾਰ ਦਿੱਤਾ ਹੈ। ਬਿਆਨ ਵਿੱਚ ਕਿਹਾ ਗਿਆ ਹੈ ਕਿ ਅਭਿਨੇਤਰੀ ਨੇ ਸਿੱਖ ਭਾਈਚਾਰੇ ਖਿਲਾਫ਼ “ਇਤਰਾਜ਼ਯੋਗ ਤੇ ਅਪਮਾਨਜਨਕ” ਭਾਸ਼ਾ ਦੀ ਵਰਤੋਂ ਕੀਤੀ ਜੋ ਅਪਰਾਧਿਕ ਇਰਾਦੇ ਨਾਲ ਕੀਤੀ ਗਈ ਤੇ ਸਾਂਝੀ ਕੀਤੀ ਗਈ ਹੈ।

Click to comment

Leave a Reply

Your email address will not be published.

Most Popular

To Top