ਦਿੱਲੀ ਏਅਰਪੋਰਟ ਨੂੰ ਜਾਣ ਵਾਲੀਆਂ ਪੰਜਾਬ ਦੀਆਂ PRTC ਬੱਸਾਂ ਦਾ ਟਾਈਮ ਟੇਬਲ ਜਾਰੀ

ਦਿੱਲੀ ਏਅਰਪੋਰਟ ਨੂੰ ਜਾਣ ਲਈ ਪੰਜਾਬ ਸਰਕਾਰ ਦੀਆਂ PRTC ਬੱਸਾਂ ਦਾ ਟਾਈਮ ਟੇਬਲ ਜਾਰੀ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਦਿੱਲੀ ਏਅਰਪੋਰਟ ਨੂੰ ਜਾਣ ਵਾਲੀਆਂ ਸਰਕਾਰੀ ਬੱਸਾਂ ਤੇ ਲੰਬੇ ਸਮੇਂ ਤੋਂ ਪਾਬੰਦੀ ਲਾਈ ਹੋਈ ਹੈ। ਹਾਲਾਂਕਿ ਹੁਣ ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਧਿਕਾਰੀਆਂ ਦੀ ਬੈਠਕ ਵਿੱਚ ਇਸ ਤੇ ਸਹਿਮਤੀ ਬਣ ਗਈ ਹੈ।

ਇਹਨਾਂ ਵਿਚੋਂ ਚੰਡੀਗੜ੍ਹ, ਰੋਪੜ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਅੰਮ੍ਰਿਤਸਰ, ਪਠਾਨਕੋਟ, ਮੋਗਾ, ਮੁਕਤਸਰ ਅਤੇ ਨਵਾਸ਼ਹਿਰ ਸ਼ਾਮਲ ਹਨ। ਇਸ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਫਲਾਈਟ ਆਉਣ ਤੇ ਬੱਸਾਂ ਉਸੇ ਸਮੇਂ ਆਉਣੀਆਂ-ਜਾਣੀਆਂ ਚਾਹੀਦੀਆਂ ਹਨ ਅਤੇ ਬੱਸਾਂ ਬੇਲੋੜੀ ਉੱਥੇ ਨਾ ਖੜ੍ਹੀਆਂ ਹੋਣ ਜਾਂ ਖਾਲੀ ਨਾ ਆਉਣ।
ਬੱਸਾਂ ਦਾ ਕਿਰਾਇਆ ਵੀ ਇੱਕੋ ਜਿਹਾ ਹੋਵੇਗਾ। ਇਸ ਸਬੰਧੀ ਕੁਝ ਦਿਨ ਪਹਿਲਾਂ 8 ਸ਼ੇਅਰ ਬੱਸਾਂ ਚਲਾਉਣ ਲਈ ਦਿੱਲੀ ਅਤੇ ਪੰਜਾਬ ਦੇ ਟਰਾਂਸਪੋਰਟ ਅਧਿਕਾਰੀਆਂ ਦੀ ਮੀਟਿੰਗ ਹੋਈ ਸੀ। 10 ਸ਼ਹਿਰਾਂ ਤੋਂ ਬੱਸਾਂ ਚੱਲਣਗੀਆਂ। 10 ਸ਼ਹਿਰਾਂ ਤੋਂ ਦਿੱਲੀ ਇੰਟਰਨੈਸ਼ਨਲ ਏਅਰਪੋਰਟ ਤੱਕ ਬੱਸਾਂ ਚੱਲਣ ਲਈ ਤਿਆਰ ਹਨ।
