News

ਦਿੱਲੀ ਕਮੇਟੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪਾਇਆ ਸਿਰੋਪਾਓ, ਕਮੇਟੀ ਪ੍ਰਧਾਨ ਮਨਜਿੰਦਰ ਸਿਰਸਾ ਨੇ ਗ੍ਰੰਥੀ ਸਿੰਘ ਦੀ ਕੀਤੀ ਛੁੱਟੀ

ਬੀਤੀ ਦਿਨੀਂ ਪ੍ਰਧਾਨ ਮੰਤਰੀ ਮੋਦੀ ਗੁਰਦੁਆਰਾ ਸ੍ਰੀ ਰਕਾਬ ਗੰਜ਼ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਸਨ। ਇਸ ਦੌਰਾਨ ਗ੍ਰੰਥੀ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਸਿਰੋਪਾਓ ਦੇ ਕੇ ਫੁੱਲਾਂ ਦਾ ਹਾਰ ਪਾਇਆ ਗਿਆ ਜਿਸ ਤੋਂ ਬਾਅਦ ਸਿੱਖ ਸੰਗਤ ਵੱਲੋਂ ਇਤਰਾਜ਼ ਜਤਾਇਆ ਗਿਆ ਹੈ ਕਿ ਇੱਕ ਪਾਸੇ ਕਿਸਾਨ ਕੜਾਕੇ ਦੀ ਠੰਡ ‘ਚ ਸੜਕਾਂ ‘ਤੇ ਰੁਲ ਰਹੇ ਹਨ ਅਤੇ ਦੂਜੇ ਪਾਸੇ ਗੁਰਦੁਆਰਾ ਕਮੇਟੀ ਵੱਲੋਂ ਪ੍ਰਧਾਨ ਮੰਤਰੀ ਨੂੰ ਸਿਰੋਪਾਓ ਦਿੱਤਾ ਗਿਆ ਹੈ।

Image

ਇਸ ਮੁੱਦੇ ‘ਤੇ ਪੰਜਾਬੀ ਲੋਕ ਚੈਨਲ ਦੇ ਅਮਰੀਕਾ ਤੋਂ ਪੱਤਰਕਾਰ ਹਰਪਾਲ ਸਿੰਘ ਸੁਨਾਮ ਵੱਲੋਂ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਨਾਲ ਗੱਲ ਬਾਤ ਕੀਤੀ ਗਈ। ਇਸ ਦੌਰਾਨ ਸਿਰਸਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਸਿਰੋਪਾਓ ਪਾਉਣ ਵਾਲੇ ਗ੍ਰੰਥੀ ਸਿੰਘ ਦੀ ਛੁੱਟੀ ਕਰ ਦਿੱਤੀ ਗਈ ਹੈ।

ਦੱਸ ਦੇਈਏ ਕਿ ਲੱਖਾਂ ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਪਿਛਲੇ 26 ਦਿਨਾਂ ਤੋਂ ਡੱਟੇ ਹੋਏ ਹਨ। ਹਾਲਾਂਕਿ ਇਸ ਅੰਦੋਲਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਕਿਸਾਨਾਂ ਨਾਲ ਡੱਟ ਰਹਿਣ ਦੀ ਗੱਲ ਆਖੀ ਜਾ ਰਹੀ ਹੈ। ਪਰ ਇਸ ਸਭ ਦੇ ਬਾਵਜੂਦ ਪ੍ਰਧਾਨ ਮੰਤਰੀ ਨੂੰ ਸਿਰੋਪਾਓ ਦੇਣ ‘ਤੇ ਸਿੱਖ ਸੰਗਤ ਵੱਲੋਂ ਇਤਰਾਜ਼ ਜਤਾਇਐ ਜਾ ਰਿਹਾ ਹੈ।

Click to comment

Leave a Reply

Your email address will not be published. Required fields are marked *

Most Popular

To Top