ਦਿੱਲੀ ਕੂਚ ਕਰਨਗੀਆਂ ਹਰਿਆਣਾ ਦੀਆਂ ਖਾਪ ਪੰਚਾਇਤਾਂ

ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਅੰਦੋਲਨ ਅੱਜ ਸੱਤਵੇਂ ਦਿਨ ਜਾਰੀ ਹੈ। ਹੁਣ ਕਿਸਾਨਾਂ ਨੂੰ ਹਰਿਆਣਾ ਦੀਆਂ ਖਾਪ ਪੰਚਾਇਤਾਂ ਦਾ ਸਮਰਥਨ ਵੀ ਮਿਲ ਗਿਆ ਹੈ। ਅੱਜ ਹਰਿਆਣਾ ਵਿਚੋਂ ਵੱਡੀ ਗਿਣਤੀ ਵਿੱਚ ਖਾਪ ਪੰਚਾਇਤਾਂ ਦਿੱਲੀ ਵੱਲ ਕੂਚ ਕਰ ਰਹੀਆਂ ਹਨ।

ਇਸ ਦੇ ਚਲਦੇ ਦਿੱਲੀ ਪ੍ਰਸ਼ਾਸ਼ਨ ਸੁਚੇਤ ਹੋ ਗਿਆ ਹੈ ਤੇ ਕਈ ਰਸਤੇ ਬੰਦ ਕਰ ਦਿੱਤੇ ਹਨ ਤਾਂ ਜੋ ਖਾਪ ਪੰਚਾਇਤਾਂ ਨੂੰ ਦੱਲੀ ਦਾਖਲ ਹੋਣ ਤੋਂ ਰੋਕਿਆ ਜਾ ਸਕੇ। ਖਾਪ ਪੰਚਾਇਤਾਂ ਦੇ ਦਿੱਲੀ ਕੂਚ ਕਰਨ ਦੇ ਫੈਸਲੇ ਤੋਂ ਬਾਅਦ ਹਰਿਆਣਾ ‘ਚ ਹੜਕੰਪ ਮੱਚਿਆ ਹੋਇਆ ਹੈ।
ਹਰਿਆਣਾ ਦੇ ਜੀਂਦ ਤੋ ਕਈ ਖਾਪ ਪੰਚਾਇਤਾਂ ਦਿੱਲੀ ਵੱਲ ਕੂਚ ਕਰਨ ਵਾਲੀਆਂ ਹਨ। ਜੀਂਦ ‘ਚ ਖਾਪ ਮਹਾਂਪੰਚਾਇਤਾਂ ਦਿੱਲੀ ਵੱਲ ਕੂਚ ਕਰਨ ਵਾਲੀਆਂ ਹਨ। ਜੀਂਦ ‘ਚ ਖਾਪ ਮਹਾਂਪੰਚਾਇਤ ਨੇ ਖਾਣ-ਪੀਣ ਦੇ ਸਾਮਾਨ ਦੇ ਨਾਲ ਅੱਜ ਕਿਸਾਨਾਂ ਦੇ ਅੰਦੋਲਨ ‘ਚ ਪਹੁੰਚਣ ਦਾ ਐਲਾਨ ਕੀਤਾ ਹੋਇਆ ਹੈ।
ਇਸ ਦੇ ਨਾਲ ਹੀ ਖਾਪ ਪੰਚਾਇਤਾਂ ਨੇ ਫੈਸਲਾ ਲਿਆ ਹੈ ਕਿ ਉਹ ਵਿਧਾਇਕਾਂ ਤੇ ਖੱਟਰ ਸਰਕਾਰ ਤੋਂ ਸਮਰਥਨ ਵਾਪਸ ਲੈਣ ਦਾ ਦਬਾਅ ਬਣਾਉਣਗੇ। ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ।
ਸਰਕਾਰ ਨੇ ਕੱਲ੍ਹ ਕਿਸਾਨਾਂ ਨਾਲ ਬੈਠਕ ਕੀਤੀ ਸੀ ਪਰ ਇਸ ਵਾਰ ਵੀ ਇਹ ਬੈਠਕ ਬੇਸਿੱਟਾ ਹੀ ਰਹੀ। ਹੁਣ ਇਹ ਬੈਠਕ 3 ਦਸੰਬਰ ਨੂੰ ਦੁਬਾਰਾ ਕੀਤੀ ਜਾਵੇਗੀ। ਉਧਰ ਮੇਵਾਤ ਤੋਂ ਵੀ ਕਿਸਾਨ ਦਿੱਲੀ ਵਿੱਚ ਅੰਦੋਲਨ ਕਰਨ ਲਈ ਜਾ ਰਹੇ ਹਨ।
ਕੱਲ੍ਹ ਜ਼ਿਲ੍ਹੇ ਤੋਂ ਨਿੱਕਲੇ ਇਨ੍ਹਾਂ ਕਿਸਾਨਾਂ ‘ਚੋਂ ਕਰੀਬ 30 ਕਿਸਾਨਾਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਪੁਲਿਸ ਨੇ ਇਨ੍ਹਾਂ ਕਿਸਾਨਾਂ ਨੂੰ ਗੁਰੂਗ੍ਰਾਮ ਰੋਕ ਕੇ ਰੱਖਿਆ ਹੈ। ਸਾਵਧਾਨੀ ਦੇ ਤੌਰ ‘ਤੇ ਪੁਲਿਸ ਨੇ ਦਿੱਲੀ-ਨੌਇਡਾ ਦਾ ਚਿੱਲਾ ਬਾਰਡਰ ਵੀ ਬੰਦ ਕਰ ਦਿੱਤਾ ਹੈ।
