News

ਦਿੱਲੀ ’ਚ ਅੱਜ ਤੋਂ ਲੱਗਿਆ ਨਾਈਟ ਕਰਫਿਊ, ਰਾਤ 10 ਤੋਂ ਸਵੇਰੇ 5 ਵਜੇ ਤਕ ਰਹੇਗੀ ਪਾਬੰਦੀ

ਦਿੱਲੀ ਵਿੱਚ ਕੋਰੋਨਾ ਵਾਇਰਸ ਲਗਾਤਾਰ ਵਧ ਰਿਹਾ ਹੈ। ਇਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਸਖ਼ਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਦਿੱਲੀ ਸਰਕਾਰ ਨੇ ਦੇਸ਼ ਦੀ ਰਾਜਧਾਨੀ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤਕ ਨਾਈਟ ਕਰਫਿਊ ਲਾਇਆ ਗਿਆ ਹੈ। ਇਹ 30 ਅਪ੍ਰੈਲ ਤਕ ਜਾਰੀ ਰਹੇਗਾ।

Night curfew in Delhi from 10pm-5am till April 30 - The Week

ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਤੇ ਪਾਬੰਦੀ ਰਹੇਗੀ। ਇਸ ਵਿੱਚ ਜ਼ਰੂਰੀ ਸੇਵਾਵਾਂ ਨਾਲ ਜੁੜੇ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ। ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਕਰੀਬ ਚਾਰ ਹਜ਼ਾਰ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਟੈਸਟ ਦਾ ਪਾਜ਼ੀਟਿਵਿਟੀ ਰੇਟ ਵੀ ਸਾਢੇ ਪੰਜ ਫ਼ੀਸਦੀ ਤੋਂ ਉਪਰ ਹੋ ਗਿਆ ਹੈ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫ਼ੈਸਲਾ ਕੀਤਾ ਗਿਆ ਹੈ।

Click to comment

Leave a Reply

Your email address will not be published.

Most Popular

To Top