ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਕਾਰੋਬਾਰ
ਕਾਰੋਬਾਰ

ਦਿੱਲੀ ਜਾਕੇ ਲਾ ਲਏ ਸੁਨੀਲ ਜਾਖੜ ਨੇ ਡੇਰੇ ਹੋਵੇਗੀ ਸੋਨੀਆ ਗਾਂਧੀ ਨਾਲ ਦੂਲੋ ਤੇ ਬਾਜਵਾ ਤੇ ਗੱਲ

ਪੰਜਾਬੀ ਲੋਕ · 12 August 2020
ਮੂਲ ਤਸਵੀਰ ਉਪਲਬਧ ਨਹੀਂ

ਦੱਸ ਦਈਏ ਕਿ ਬੀਤੇ ਕੁਝ ਦਿਨਾਂ ਤੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੇ ਕੈਪਟਨ ਸਰਕਾਰ ‘ਤੇ ਲਗਾਤਾਰ ਸਵਾਲ ਚੁੱਕੇ ਹਨ ਜਿਸ ਦਾ ਸਮੇਂ ਸਿਰ ਕੈਪਟਨ ਦੇ ਮੰਤਰੀ ਵੀ ਕਰਾਰਾ ਜਵਾਬ ਦਿੰਦੇ ਹਨ। ਹੁਣ ਸਰਕਾਰ ਤੋਂ ਬਾਗੀ ਇਨ੍ਹਾਂ ਦੋਵਾਂ ਨੇਤਾਵਾਂ ਨੂੰ ਸੂਬੇ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਲਪੇਟੇ’ਚ ਲਿਆ ਹੈ। ਸਿੱਧੂ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੂਲੋ ਨੂੰ ਕਾਂਗਰਸ ਪਾਰਟੀ ਨੇ ਬਣਦਾ ਮਾਣ ਸਨਮਾਨ ਦਿੱਤਾ ਸੀ। ਪੰਜਾਬ ਦੀ ਪ੍ਰਧਾਨਗੀ ਵੀ ਬਾਜਵਾ ਨੂੰ ਦਿੱਤੀ ਗਈ ਪਰ ਇਨ੍ਹਾਂ ਕੋਲੋਂ ਗੱਡੀ ਸਾਂਭੀ ਨਹੀਂ ਗਈ।

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਬਨਿਟ ਨੇ ਦੂਲੋ ਤੇ ਬਾਜਵਾ ਖਿ-ਲਾ-ਫ ਪਾਰਟੀ ਵਿਰੋਧੀ ਗਤੀਵਿਧੀਆਂ ਤਹਿਤ ਕਾਰਵਾਈ ਕਰਨ ਲਈ ਸਰਬਸੰਮਤੀ ਦੇ ਨਾਲ ਮਤਾ ਪਾਸ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਤਾਪ ਬਾਜਵਾ ਤੇ ਸ਼ਮਸ਼ੇਰ ਦੂਲੋ ਨੂੰ ਸਲਾਹ ਦਿੰਦਿਆਂ ਕਿਹਾ ਕਿ ਦੋਵਾਂ ਨੂੰ ਅਜਿਹੇ ਬਿਆਨਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜਿਸ ਨਾਲ ਪਾਰਟੀ ਨੂੰ ਅਗਾਮੀ ਚੋਣਾਂ ਵਿੱਚ ਨੁਕਸਾਨ ਹੋਵੇ।

ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ