Main

ਦਿੱਲੀ ਜਾਣ ਲਈ ਕਿਸਾਨਾਂ ਨੇ ਖਿੱਚੀ ਤਿਆਰੀ, 500 ਕਿਸਾਨ ਜਥੇਬੰਦੀਆਂ ਹੋਣਗੀਆਂ ਇਕਜੁੱਟ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਨੇ ਮੋਰਚੇ ਲਗਾਏ ਹੋਏ ਹਨ। ਅਜਿਹੇ ਵਿੱਚ ਭਾਰਤੀ ਕਿਸਾਨ ਯੂਨੀਅਨ-ਏਕਤਾ ਦੀ ਸੂਬਾ-ਪੱਧਰੀ ਮੀਟਿੰਗ ਦੌਰਾਨ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਕਿਹਾ ਕਿ 500 ਕਿਸਾਨ-ਜੱਥੇਬੰਦੀਆਂ ਦਾ ਸਾਂਝਾ ਦਿੱਲੀ-ਮੋਰਚਾ ਇਤਿਹਾਸਿਕ ਹੋਵੇਗਾ।

ਉਹਨਾਂ ਕਿਹਾ ਕਿ ਇਹ ਮੋਰਚਾ ਮੋਦੀ-ਸਰਕਾਰ ਨੂੰ 3 ਖੇਤੀ-ਕਾਨੂੰਨਾਂ ਅਤੇ ਬਿਜਲੀ ਸੋਧ-2020 ਵਾਪਿਸ ਲੈਣ ਲਈ ਮਜ਼ਬੂਰ ਕਰ ਦੇਵੇਗਾ। ਇਸ ਸਬੰਧੀ ਉਹਨਾਂ ਦਸਿਆ ਕਿ ਇਸ ਮੋਰਚੇ ਵਿੱਚ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਅਹਿਮ ਭੂਮਿਕਾ ਨਿਭਾਉਣਗੀਆਂ।

ਬੁਰਜ਼ਗਿੱਲ ਨੇ ਕਿਹਾ ਕਿ ਪੰਜਾਬ ਭਰ ਵਿੱਚ 30-ਕਿਸਾਨ ਜੱਥੇਬੰਦੀਆਂ ਵੱਲੋਂ ਟੋਲ-ਪਲਾਜ਼ਿਆਂ, ਰੇਲਵੇ-ਸਟੇਸ਼ਨਾਂ, ਪਾਰਕਾਂ ਅੰਬਾਨੀ ਦੇ ਰਿਲਾਇੰਸ-ਪੰਪਾਂ ਅਤੇ ਭਾਜਪਾ ਲੀਡਰਾਂ ਦੇ ਘਰਾਂ ਅੱਗੇ ਪੱਕੇ-ਮੋਰਚੇ ਲਗਾਏ ਹੋਏ ਹਨ। ਕਿਸਾਨ ਜੱਥੇਬੰਦੀਆਂ ਦਿੱਲੀ ਦੇ ਨਾਲ-ਨਾਲ ਪੰਜਾਬ ਦੇ ਮੋਰਚਿਆਂ ਨੂੰ ਵੀ ਜਾਰੀ ਰੱਖਣੀਆਂ।

ਬੈਠਕ ਦੌਰਾਨ ਜਨਰਲ-ਸਕੱਤਰ ਜਗਮੋਹਨ ਸਿੰਘ ਨੇ ਕਿਹਾ ਕਿ ਦੇਸ਼-ਭਰ ਦੀਆਂ 500 ਕਿਸਾਨ-ਜੱਥੇਬੰਦੀਆਂ ਨੇ ਇਹ ਦਰਸਾ ਦਿੱਤਾ ਹੈ ਕਿ ਕਿਸਾਨ ਕਿਸੇ ਵੀ ਕੀਮਤ ਤੇ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਲਾਗੂ ਨਹੀਂ ਹੋਣ ਦੇਣਗੇ। ਭਾਰਤੀ ਕਿਸਾਨ ਯੂਨੀਅਨ-ਏਕਤਾ ਸਾਂਝੇ-ਕਿਸਾਨ ਮੋਰਚੇ ਦੀ ਅਗਵਾਈ ਵਿੱਚ ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਦੇ ਵੱਡੇ0 ਕਾਫ਼ਲਿਆਂ ਨਾਲ ਖਨੌਰੀ ਰਸਤਿਓਂ ਦਿੱਲੀ ਵੱਲ ਕੂਚ ਕਰੇਗਾ।

Click to comment

Leave a Reply

Your email address will not be published. Required fields are marked *

Most Popular

To Top