News

ਦਿੱਲੀ ਜਾਣ ਵਾਲੇ ਕਿਸਾਨਾਂ ਲਈ ਸੁਖਬੀਰ ਬਾਦਲ ਨੇ ਕਰਤਾ ਵੱਡਾ ਐਲਾਨ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਪਹੁੰਚ ਰਹੇ ਕਿਸਾਨਾਂ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਡਾ ਐਲਾਨ ਕੀਤਾ ਹੈ। ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਕਹਿਣਾ ਹੈ ਕਿ ਦਿੱਲੀ ਪਹੁੰਚਣ ਵਾਲੇ ਕਿਸਾਨਾਂ ਲਈ ਲੰਗਰ ਤੇ ਜ਼ਰੂਰੀ ਵਸਤਾਂ ਦਾ ਇੰਤਜ਼ਾਮ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਰੇਗੀ।

ਸਿਰਸਾ ਨੇ ਕਿਹਾ ਕਿ ਕਿਸਾਨਾਂ ਦੀ ਲੜਾਈ ਸਾਡੀ ਆਪਣੀ ਲੜਾਈ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਹਨਾਂ ਦੀ ਇਸ ਸਬੰਧੀ ਡਿਊਟੀ ਲਾਈ ਹੈ। ਸੁਖਬੀਰ ਬਾਦਲ ਨੇ ਪਾਰਟੀ ਦੀ ਦਿੱਲੀ ਇਕਾਈ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਹਾ ਕਿ ਉਹ 26 ਤੇ 27 ਨਵੰਬਰ ਨੂੰ ਕਿਸਾਨ ਜੱਥੇਬੰਦੀਆਂ ਦੇ ‘ਦਿੱਲੀ ਚੱਲੋ’ ਪ੍ਰੋਗਰਾਮ ਦੀ ਹਮਾਇਤ ਕਰਨ ਤੇ ਉਹਨਾਂ ਦੀ ਹਰ ਸੰਭਵ ਮਦਦ ਕਰਨ।

ਸੁਖਬੀਰ ਬਾਦਲ ਨੇ ਸੋਮਵਾਰ ਨੂੰ ਪਾਰਟੀ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨਾਲ ਇਸ ਬਾਰੇ ਚਰਚਾ ਕਰਕੇ ਅਗਲੀ ਰਣਨੀਤੀ ਉਲੀਕੀ।

ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਤੇ ਦਿੱਲੀ ਗੁਰਦੁਆਰਾ ਕਮੇਟੀ 26 ਤੇ 27 ਨਵੰਬਰ ਨੂੰ ਦਿੱਲੀ ਵਿੱਚ ਇਕੱਤਰ ਹੋਣ ਵਾਲੇ ਕਿਸਾਨਾਂ ਵਾਸਤੇ ਲੰਗਰ ਦਾ ਪ੍ਰਬੰਧ ਕਰਨਗੀਆਂ। ਦਸ ਦਈਏ ਕਿ ਕਿਸਾਨਾਂ ਨੇ ਹੁਣ ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ਼ ਮੁਹਿੰਮ ਵਿੱਢ ਲਈ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਹੁਣ ਆਰ ਪਾਰ ਦੀ ਲੜਾਈ ਲੜਨਗੇ ਤੇ ਖੇਤੀ ਕਾਨੂੰਨ ਰੱਦ ਕਰਵਾਉਣਗੇ।

Click to comment

Leave a Reply

Your email address will not be published. Required fields are marked *

Most Popular

To Top