ਦਿੱਲੀ ਜੰਤਰ-ਮੰਤਰ ’ਤੇ ਕਿਸਾਨਾਂ ਦੀ ਅੱਜ ‘ਮਹਾਂਪੰਚਾਇਤ’, ਪੁਲਿਸ ਵੱਲੋਂ ਸੁਰੱਖਿਆ ਸਖ਼ਤ ਪ੍ਰਬੰਧ

 ਦਿੱਲੀ ਜੰਤਰ-ਮੰਤਰ ’ਤੇ ਕਿਸਾਨਾਂ ਦੀ ਅੱਜ ‘ਮਹਾਂਪੰਚਾਇਤ’, ਪੁਲਿਸ ਵੱਲੋਂ ਸੁਰੱਖਿਆ ਸਖ਼ਤ ਪ੍ਰਬੰਧ

ਪਿਛਲੇ ਦਿਨਾਂ ਤੋਂ ਪੰਜਾਬ ਅਤੇ ਹੋਰ ਰਾਜਾਂ ਦੇ ਕਿਸਾਨਾਂ ਨੇ ਲਖੀਮਪੁਰ ਵਿੱਚ ਧਰਨਾ ਲਾਇਆ ਹੋਇਆ ਹੈ। ਅੱਜ ਕਿਸਾਨਾਂ ਦੀ ਮਹਾਂਪੰਚਾਇਤ ਦਿੱਲੀ ਦੇ ਜੰਤਰ-ਮੰਤਰ ਤੇ ਹੋਣੀ ਹੈ ਪਰ ਉਹਨਾਂ ਦੇ ਦਿੱਲੀ ਪਹੁੰਚਣ ਤੋਂ ਪਹਿਲਾਂ ਹੀ ਪੁਲਿਸ ਨੇ ਆਉਣ ਦੀ ਇਜਾਜ਼ਤ ਨਹੀਂ ਦਿੱਤੀ। ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਦਿੱਲੀ-ਮੇਰਠ ਐਕਸਪ੍ਰੈਸ ਵੇਅ ਤੇ ਗਾਜ਼ੀਪੁਰ ਸਰਹੱਦ ਨੇੜੇ ਪੁਲਿਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ।

ਇੱਥੇ ਹਰ ਆਉਣ ਜਾਣ ਵਾਲੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਜਿਹੜੇ ਕਿਸਾਨ ਦਿੱਲੀ ਆਏ ਹਨ, ਉਹ ਜੰਤਰ-ਮੰਤਰ ਜਾ ਸਕਦੇ ਹਨ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਕਿ ਇਸ ਤੋਂ ਵਧ ਲੋਕ ਉੱਥੇ ਇਕੱਠੇ ਨਹੀਂ ਹੋਣਗੇ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਈ ਕਿਸਾਨ ਜੱਥੇਬੰਦੀਆਂ ਸਰਕਾਰ ਦੀ ਵਾਅਦਾਖਿਲਾਫ਼ੀ ਖਿਲਾਫ਼ ਅੱਜ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਜੰਤਰ-ਮੰਤਰ ਤੇ ਧਰਨਾ ਦੇਣ ਲਈ ਇਕੱਠੀਆਂ ਹੋ ਰਹੀਆਂ ਹਨ।

ਇਸ ਦੇ ਨਾਲ ਹੀ ਅੱਜ ਸਵੇਰੇ 10.30 ਵਜੇ ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਗਠਿਤ ਐਮਐਸਪੀ ਕਮੇਟੀ ਦੀ ਪਹਿਲੀ ਮੀਟਿੰਗ ਵੀ ਹੋਣੀ ਹੈ। ਉੱਧਰ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਟਿੱਕਰੀ ਬਾਰਡਰ ਤੋਂ ਰਾਜਧਾਨੀ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਦਿੱਲੀ ਪੁਲਿਸ ਟਿੱਕਰੀ ਬਾਰਡਰ ਤੋਂ ਪਿੱਛੇ ਹਟ ਗਈ ਹੈ, ਜਿਸ ਤੋਂ ਬਾਅਦ ਹੁਣ ਕਿਸਾਨ ਬਿਨਾਂ ਰੋਕ ਟੋਕ ਦਿੱਲੀ ਦੇ ਅੰਦਰ ਆ ਰਹੇ ਹਨ।

ਟਿੱਕਰੀ ਸਰਹੱਦ ਤੋਂ ਨਾਕਾਬੰਦੀ ਹਟਾ ਦਿੱਤੀ ਗਈ ਹੈ। ਸਾਈਡ ‘ਤੇ ਲੋਹੇ ਦੇ ਬੈਰੀਕੇਡ ਲਗਾਏ ਗਏ ਹਨ ਅਤੇ ਸਰਹੱਦ ‘ਤੇ ਹੁਣ ਦਿੱਲੀ ਪੁਲਿਸ ਦਾ ਕੋਈ ਕਰਮਚਾਰੀ ਨਹੀਂ ਹੈ। ਦਿੱਲੀ ਜਾ ਰਹੇ ਕਿਸਾਨਾਂ ਨੇ ਕਿਹਾ- ਹੁਣ ਉਨ੍ਹਾਂ ਨੂੰ ਕੋਈ ਨਹੀਂ ਰੋਕ ਰਿਹਾ। ਉਨ੍ਹਾਂ ਕਿਹਾ ਕਿ ਜੇਕਰ ਦਿੱਲੀ ਪੁਲਿਸ ਰੋਕਦੀ ਤਾਂ ਉਹ ਉੱਥੇ ਹੀ ਬੈਠ ਜਾਂਦੇ। ਜੰਤਰ-ਮੰਤਰ ’ਤੇ ਇੱਕ ਰੋਜ਼ਾ ਧਰਨਾ ਦੇਣ ਜਾ ਰਹੇ ਕਿਸਾਨ।

ਜੇਕਰ ਸਰਕਾਰ ਨਾ ਮੰਨੀ ਤਾਂ ਪੱਕਾ ਮੋਰਚਾ ਸ਼ੁਰੂ ਕੀਤਾ ਜਾ ਸਕਦਾ ਹੈ। ਮਹਾਪੰਚਾਇਤ ਦੇ ਮੁੱਦਿਆਂ ਵਿੱਚ ਘਟਨਾ ਦੇ ਸਬੰਧ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੇਨੀ ਦੀ ਗ੍ਰਿਫ਼ਤਾਰੀ, ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਦੇ ਟਿਕੂਨੀਆ ਕਾਂਡ ਦੇ ਪੀੜਤ ਕਿਸਾਨ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ, ਜੇਲ੍ਹ ਵਿੱਚ ਬੰਦ ਕਿਸਾਨਾਂ ਦੀ ਰਿਹਾਈ ਕਰਵਾਉਣਾ, ਕਾਂਡ ਨੂੰ ਲੈ ਕੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੇਨੀ ਦੀ ਗ੍ਰਿਫ਼ਤਾਰੀ ਦੀ ਮੰਗ ਮਹਾਪੰਚਾਇਤ ਦੇ ਮੁੱਦਿਆਂ ‘ਚ ਸ਼ਾਮਿਲ ਹੈ। ਹਾਲਾਂਕਿ ਟਿਕੂਨਿਆ ਕਾਂਡ ਦਾ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਪੁੱਤਰ ਟੇਨੀ ਅਜੇ ਵੀ ਜੇਲ ‘ਚ ਬੰਦ ਹੈ।

Leave a Reply

Your email address will not be published.