ਦਿੱਲੀ ਦੇ ਉੱਪ ਰਾਜਪਾਲ ਅਨਿਲ ਬੈਜਲ ਨੂੰ ਹੋਇਆ ਕੋਰੋਨਾ

ਕੋਰੋਨਾ ਵਾਇਰਸ ਨਾਲ ਬਹੁਤ ਸਾਰੇ ਲੋਕ ਪੀੜਤ ਹੋ ਚੁੱਕੇ ਹਨ। ਉੱਥੇ ਹੀ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਵੀ ਕੋਰੋਨਾ ਦੀ ਲਪੇਟ ਵਿੱਚ ਆ ਚੁੱਕੇ ਹਨ। ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਐਲਜੀ ਨੇ ਟਵੀਟ ਕਰ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਕੋਰੋਨਾ ਵਾਇਰਸ ਦੇ ਹਲਕੇ ਲੱਛਣ ਹਨ।
ਇਸ ਲਈ ਉਹਨਾਂ ਨੇ ਅਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਉਹਨਾਂ ਲੋਕਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਜਿਹੜੇ ਉਹਨਾਂ ਦੇ ਸੰਪਰਕ ਵਿੱਚ ਆਏ ਹਨ ਕਿ ਜਲਦੀ ਹੀ ਅਪਣੀ ਜਾਂਚ ਕਰਵਾਉਣ। ਵੀਰਵਾਰ ਨੂੰ, 24,235 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਤੇ 395 ਮਰੀਜ਼ਾਂ ਦੀ ਮੌਤ ਹੋ ਗਈ।
ਹੁਣ ਤਕ 11,22,286 ਲੋਕ ਦਿੱਲੀ ਵਿਚ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਕੋਰੋਨਾ ਕਾਰਨ ਹੁਣ ਤੱਕ ਸ਼ਹਿਰ ਦੇ 15,772 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਕੋਰੋਨਾ ਵਾਇਰਸ ਕਾਰਨ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਵੀਕੈਂਡ ਲਾਕਡਾਊਨ ਅਤੇ ਨਾਈਟ ਕਰਫਿਊ ਲਾ ਦਿੱਤਾ ਗਿਆ ਹੈ। ਇਹਨਾਂ ਪਾਬੰਦੀਆਂ ਵਿੱਚ ਜ਼ਰੂਰੀ ਸਹੂਲਤਾਂ ਜਾਰੀ ਰਹਿਣ ਦੀ ਆਗਿਆ ਦਿੱਤੀ ਗਈ ਹੈ।
