News

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਾਣਗੇ ਸਿੰਘੂ ਬਾਰਡਰ

ਦੇਸ਼ ਭਰ ਦੇ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ਤੇ ਪੱਕੇ ਡੇਰੇ ਲਗਾਏ ਹੋਏ ਹਨ। ਹੋਰ ਵੀ ਵੱਡੀ ਗਿਣਤੀ ਵਿੱਚ ਲੋਕ ਇਸ ਅੰਦੋਲਨ ਵਿੱਚ ਸ਼ਾਮਲ ਹੋ ਰਹੇ ਹਨ। ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਬਹੁਤ ਸਾਰੇ ਕੋਮਾਂਤਰੀ ਖਿਡਾਰੀ ਅੱਜ ਆਪਣੇ ਮੈਡਲਸ ਸਰਕਾਰ ਨੂੰ ਵਾਪਸ ਕਰ ਰਹੇ ਹਨ।

ਪ੍ਰੈਸ ਕਲੱਬ ਵਿੱਚ ਦੁਪਹਿਰ 2 ਵਜੇ ਪ੍ਰੈਸ ਕਾਨਫਰੰਸ ਬੁਲਾਈ ਗਈ ਹੈ ਜਿਸ ਵਿੱਚ ਤਕਰੀਬਨ 30 ਖਿਡਾਰੀ ਐਵਾਰਡ ਵਾਪਸੀ ਦਾ ਐਲਾਨ ਕਰਨਗੇ। ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਪਿਛਲੇ ਦਿਨੀਂ ਖੇਡ ਰਤਨ ਵਾਪਸ ਕਰਨ ਦੀ ਗੱਲ ਕੀਤੀ ਸੀ। ਉਹਨਾਂ ਤੋਂ ਪਹਿਲਾਂ ਬਹੁਤ ਸਾਰੇ ਲੋਕ ਪੰਜਾਬ ਵਿੱਚ ਸਨਮਾਨ ਵਾਪਸ ਕਰ ਚੁੱਕੇ ਹਨ।

ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸਿੰਘੂ ਸਰਹੱਦ ਦਾ ਦੌਰਾ ਕਰਨਗੇ, ਜਿੱਥੇ ਪਿਛਲੇ 12 ਦਿਨਾਂ ਤੋਂ ਕਿਸਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਮੁੱਖ ਮੰਤਰੀ ਕੇਜਰੀਵਾਲ ਦੇ ਨਾਲ ਦਿੱਲੀ ਸਰਕਾਰ ਦੇ ਹੋਰ ਮੰਤਰੀ ਵੀ ਹੋਣਗੇ। ਉਹ ਵਿਰੋਧ ਸਥਾਨ ਤੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ।

ਦਿੱਲੀ ਪੁਲਿਸ ਨੇ ਇਕ ਟ੍ਰੈਫਿਕ ਐਡਵਾਇਜ਼ਰੀ ਜਾਰੀ ਕਰਦਿਆਂ ਕਿਹਾ ਕਿ ਅੰਦੋਲਨ ਕਾਰਨ ਗਾਜ਼ੀਆਬਾਦ ਤੋਂ ਨੈਸ਼ਨਲ ਹਾਈਵੇਅ-24 ਤੇ ਦਿੱਲੀ ਆਵਾਜਾਈ ਬੰਦ ਰਹੇਗੀ। ਲੋਕਾਂ ਨੂੰ ਦਿੱਲੀ ਆਉਣ ਲਈ ਅਪਸਰਾ ਜਾਂ ਭੋਪੁਰਾ ਜਾਂ ਡੀਐਨਡੀ ਰਾਹੀਂ ਯਾਤਰਾ ਕਰਨ ਦੀ ਸਲਾਹ ਦਿੱਤੀ ਗਈ ਹੈ।

Click to comment

Leave a Reply

Your email address will not be published.

Most Popular

To Top