News

ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਜਿੱਤਿਆ ਕਿਸਾਨਾਂ ਦਾ ਦਿਲ, ਪਹੁੰਚੇ ਸਿੰਘੂ ਬਾਰਡਰ

ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਸਾਨਾਂ ਦੇ ਅੰਦੋਲਨ ਉਹਨਾਂ ਨੂੰ ਮਿਲਣ ਪੁੱਜੇ। ਉਹਨਾਂ ਨੇ ਹੱਥ ਜੋੜ ਕੇ ਕਿਸਾਨਾਂ ਨਾਲ ਗੱਲ ਕੀਤੀ ਤੇ ਉਹਨਾਂ ਨੂੰ ਹਰ ਮਦਦ ਦੇਣ ਦਾ ਭਰੋਸਾ ਦਿੱਤਾ। ਹਾਸਲ ਜਾਣਕਾਰੀ ਮੁਤਾਬਕ ਕੇਜਰੀਵਾਲ ਨੇ ਅੱਜ ਸਿੰਘੂ ਸਰਹੱਦ ਦਾ ਦੌਰਾ ਕੀਤਾ ਜਿੱਥੇ ਪਿਛਲੇ 12 ਦਿਨਾਂ ਤੋਂ ਕਿਸਾਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।

ਮੁੱਖ ਮੰਤਰੀ ਕੇਜਰੀਵਾਲ ਨਾਲ ਦਿੱਲੀ ਸਰਕਾਰ ਦੇ ਹੋਰ ਮੰਤਰੀ ਵੀ ਮੌਜੂਦ ਸਨ। ਉਹਨਾਂ ਵਿਰੋਧ ਸਥਾਨ ਤੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉੱਥੇ ਹੀ ਦਿੱਲੀ ਪੁਲਿਸ ਨੇ ਇੱਕ ਟ੍ਰੈਫਿਕ ਐਡਵਾਇਜ਼ਰੀ ਜਾਰੀ ਕਰਦਿਆਂ ਕਿਹਾ ਕਿ ਅੰਦੋਲਨ ਕਾਰਨ ਗਾਜ਼ੀਆਬਾਦ ਤੋਂ ਨੈਸ਼ਨਲ ਹਾਈਵੇਅ-24 ਤੇ ਦਿੱਲੀ ਲਈ ਆਵਾਜਾਈ ਬੰਦ ਰਹੇਗੀ।

ਲੋਕਾਂ ਨੂੰ ਦਿੱਲੀ ਆਉਣ ਲਈ ਅਪਸਰਾ ਜਾਂ ਭੋਪੁਰਾ ਜਾਂ ਡੀਐਨਡੀ ਰਾਹੀਂ ਯਾਤਰਾ ਕਰਨ ਦੀ ਸਲਾਹ ਦਿੱਤੀ ਗਈ ਹੈ। ਦਸ ਦਈਏ ਕਿ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਨ ਅਤੇ ਭਾਰਤ ਬੰਦ ਦੇ ਸੱਦੇ ਤੇ ਵੱਖ-ਵੱਖ ਸੰਸਥਾਵਾਂ ਤੇ ਰਾਜਨੀਤਿਕ ਪਾਰਟੀਆਂ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ।

ਹੁਣ ਇਸ ਬੰਦ ਦੇ ਕਾਲ ਨੂੰ ਪੰਜਾਬ ਦੀ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ। ਐਸੋਸੀਏਸ਼ਨ ਨੇ ਪੰਜਾਬ ਅੰਦਰ 8 ਦਸੰਬਰ ਨੂੰ ਸਾਰੇ ਸੂਬੇ ਦੇ ਪੈਟਰੋਲ ਪੰਪ ਬੰਦ ਰੱਖਣ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦੇ ਬੁਲਾਰੇ ਮੌਂਟੀ ਗੁਰਮੀਤ ਸਹਿਗਲ ਨੇ ਕਿਹਾ ਕਿ 8 ਦਸੰਬਰ ਨੂੰ ਸਿਰਫ ਐਮਰਜੈਂਸੀ ਸੇਵਾਵਾਂ ਲਈ ਹੀ ਤੇਲ ਉਪਲੱਬਧ ਕਰਾਇਆ ਜਾਵੇਗਾ।

ਕਿਸਾਨ ਜੱਥੇਬੰਦੀਆਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਹੋਇਆ ਹੈ। ਇਸ ਦਾ ਐਲਾਨ ਹੋਰ ਕਈ ਰਾਜਨੀਤਿਕ ਸੰਗਠਨਾਂ ਵੱਲੋਂ ਵੀ ਕੀਤਾ ਗਿਆ ਹੈ ਜਿਹਨਾਂ ਵਿੱਚ ਕਾਂਗਰਸ, ਤ੍ਰਿਣਮੂਲ ਕਾਂਗਰਸ, ਆਮ ਆਦਮੀ ਪਾਰਟੀ ਤੇ ਖੱਬੀਆਂ ਪਾਰਟੀਆਂ ਸ਼ਾਮਲ ਹਨ।

Click to comment

Leave a Reply

Your email address will not be published. Required fields are marked *

Most Popular

To Top