ਦਿੱਲੀ ਦੇ ਰਾਜਪਾਲ ਦੀ ਪੰਜਾਬ ਸੀਐਮ ਨੂੰ ਚਿੱਠੀ, ਪਰਾਲੀ ਸਾੜਨ ਕਰਕੇ 95 ਫ਼ੀਸਦੀ ਧੂੰਆਂ ਪੰਜਾਬ ਤੋਂ ਆ ਰਿਹਾ

 ਦਿੱਲੀ ਦੇ ਰਾਜਪਾਲ ਦੀ ਪੰਜਾਬ ਸੀਐਮ ਨੂੰ ਚਿੱਠੀ, ਪਰਾਲੀ ਸਾੜਨ ਕਰਕੇ 95 ਫ਼ੀਸਦੀ ਧੂੰਆਂ ਪੰਜਾਬ ਤੋਂ ਆ ਰਿਹਾ

ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਇਸ ਨੂੰ ਲੈ ਕੇ ਦਿੱਲੀ ਦੇ ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਮੁੱਖ ਮੰਤਰੀ ਮਾਨ ਨੂੰ ਚਿੱਠੀ ਲਿਖੀ ਹੈ। ਉਹਨਾਂ ਚਿੱਠੀ ਵਿੱਚ ਲਿਖਿਆ ਕਿ ਪਰਾਲੀ ਸਾੜਨ ਤੇ ਕਾਬੂ ਪਾਉਣ ਲਈ ਤੁਹਾਨੂੰ ਤੁਰੰਤ ਠੋਸ ਉਪਾਅ ਕਰਨ ਦੀ ਬੇਨਤੀ ਕਰਦੇ ਹਨ।

Image

ਵਿਨੈ ਕੁਮਾਰ ਨੇ ਕਿਹਾ ਕਿ ਇਸ ਪਰਾਲੀ ਦੇ ਧੂੰਏ ਨਾਲ ਦਿੱਲੀ ਗੈਸ ਚੈਂਬਰ ਬਣ ਗਈ ਹੈ। ਦਿੱਲੀ ਵਿੱਚ 95 ਫ਼ੀਸਦੀ ਧੂੰਆ ਪੰਜਾਬ ਤੋਂ ਆ ਰਿਹਾ ਹੈ। ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਐਲਜੀ ਸਾਬਿ ਤੁਸੀਂ ਦਿੱਲੀ ਦੀ ਚੁਣੀ ਹੋਈ ਸਰਕਾਰ ਦੇ ਕੰਮ ਰੋਕ ਰਹੇ ਹੋ। ਰੈੱਡ ਲਾਈਟ ਆਨ, ਗੱਡੀ ਬੰਦ ਮੁਹਿੰਮ ਨੂੰ ਰੋਕ ਦਿੱਤਾ ਤੇ ਮੈਨੂੰ ਚਿੱਠੀ ਲਿਖ ਕੇ ਰਾਜਨੀਤੀ ਕਰ ਰਹੇ ਹੋ?

Image

ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਜਿੰਨੀ ਦੇਰ ਤੱਕ ਪ੍ਰਦੂਸ਼ਣ ਦੀ ਸਥਿਤੀ ਸਹੀ ਨਹੀਂ ਹੁੰਦੀ ਓਨੀਂ ਦੇਰ ਤੱਕ ਦਿੱਲੀ ਦੇ ਪ੍ਰਾਇਮਰੀ ਸਕੂਲ ਬੰਦ ਰਹਿਣਗੇ। ਪਰਾਲੀ ਸਾੜਨ ਤੇ ਪ੍ਰਦੂਸ਼ਨ ਵਧਣ ਦੇ ਮੁੱਦਿਆਂ ਬਾਰੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ।

Image

ਇਸ ਦੌਰਾਨ ਉਨ੍ਹਾਂ ਨੇ ਵਿਰੋਧੀਆਂ ਨੂੰ ਘੇਰਦਿਆਂ ਪਰਾਲੀ ਸਾੜਨ ਤੇ ਪ੍ਰਦੂਸ਼ਨ ਵਧਣ ਦੇ ਮੁੱਦਿਆਂ ਉੱਪਰ ਆਪਣਾ ਸਪਸ਼ਟੀਕਰਨ ਵੀ ਰੱਖਿਆ। ਕੇਜਰੀਵਾਲ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਉੱਤਰੀ ਭਾਰਤ ਦੀ ਸਮੱਸਿਆ ਹੈ। ‘ਆਪ’, ਦਿੱਲੀ ਸਰਕਾਰ ਜਾਂ ਪੰਜਾਬ ਸਰਕਾਰ ਹੀ ਜ਼ਿੰਮੇਵਾਰ ਨਹੀਂ ਹਨ। ਉਨ੍ਹਾਂ ਕਿਹਾ ਕਿ ਇਕ-ਦੂਜੇ ਵੱਲ ਉਂਗਲ ਕਰਨ ਦੀ ਥਾਂ ਇਸ ਦਾ ਹੱਲ ਕੱਢਣਾ ਚਾਹੀਦਾ ਹੈ।

 

Leave a Reply

Your email address will not be published.