ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਹੋਇਆ ਕੋਰੋਨਾ, ਟਵੀਟਰ ਰਾਹੀਂ ਦਿੱਤੀ ਜਾਣਕਾਰੀ

ਪੰਜਾਬੀ ਲੋਕ · 04 January 2022
ਮੂਲ ਤਸਵੀਰ ਉਪਲਬਧ ਨਹੀਂ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਹਨਾਂ ਨੂੰ ਘਰ ਵਿੱਚ ਕੁਆਰੰਟੀਨ ਕੀਤਾ ਗਿਆ ਹੈ। ਇਸ ਸਬੰਧੀ ਕੇਜਰੀਵਾਲ ਨੇ ਟਵੀਟ ਕੀਤਾ ਕਿ, ਮੈਨੂੰ ਕੋਰੋਨਾ ਵਾਇਰਸ ਹੋਇਆ ਹੈ, ਲੱਛਣ ਹਲਕੇ ਹਨ। ਮੈਂ ਫਿਲਹਾਲ ਆਪਣੇ ਆਪ ਨੂੰ ਘਰ ਵਿੱਚ ਅਲੱਗ ਕਰ ਲਿਆ ਹੈ।

I have tested positive for Covid. Mild symptoms. Have isolated myself at home. Those who came in touch wid me in last few days, kindly isolate urself and get urself tested

— Arvind Kejriwal (@ArvindKejriwal) January 4, 2022

ਪਿਛਲੇ ਕੁਝ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਆਪਣੇ ਆਪ ਨੂੰ ਅਲੱਗ ਕਰ ਲੈਣਾ ਚਾਹੀਦਾ ਹੈ ਅਤੇ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ।” ਦਿੱਲੀ ਵਿੱਚ ਵਧਦੇ ਕੋਰੋਨਾ ਸੰਕਰਮਣ ਨੂੰ ਲੈ ਕੇ ਅੱਜ ਸਵੇਰੇ 11 ਵਜੇ ਡੀਡੀਐਮਏ ਦੀ ਮੀਟਿੰਗ ਵੀ ਹੈ। ਇਸ ਵਿੱਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕੀਤੀ ਜਾਵੇਗੀ।

ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (GRAP) ਦਾ ਇੱਕ ਰੈੱਡ ਅਲਰਟ ਦਿੱਲੀ ਵਿੱਚ ਜਾਰੀ ਕੀਤਾ ਜਾ ਸਕਦਾ ਹੈ, ਜਿਸ ਵਿੱਚ ਕੁੱਲ ਕਰਫਿਊ ਵਰਗੀਆਂ ਪਾਬੰਦੀਆਂ ਹੁੰਦੀਆਂ ਹਨ। ਫਿਲਹਾਲ ਰਾਜਧਾਨੀ ‘ਚ GRAP ਦਾ ਯੈਲੋ ਅਲਰਟ ਹੈ। ਦੱਸ ਦੇਈਏ ਕਿ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦਾ ਸੰਕਰਮਣ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਸੋਮਵਾਰ ਨੂੰ ਰਾਜਧਾਨੀ ਦਿੱਲੀ ‘ਚ 4099 ਨਵੇਂ ਕੋਰੋਨਾ ਮਰੀਜ਼ ਮਿਲੇ, ਜਦੋਂ ਕਿ ਇਨਫੈਕਸ਼ਨ ਦੀ ਦਰ ਹੁਣ 6.46 ਫੀਸਦੀ ‘ਤੇ ਪਹੁੰਚ ਗਈ ਹੈ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ