ਦਿੱਲੀ ਨਗਰ ਨਿਗਮ ਚੋਣਾਂ ’ਚ ‘ਆਪ’ ਨੇ ਮਾਰੀ ਬਾਜ਼ੀ, ਕੀਤਾ ਬਹੁਮਤ ਹਾਸਲ

 ਦਿੱਲੀ ਨਗਰ ਨਿਗਮ ਚੋਣਾਂ ’ਚ ‘ਆਪ’ ਨੇ ਮਾਰੀ ਬਾਜ਼ੀ, ਕੀਤਾ ਬਹੁਮਤ ਹਾਸਲ

ਦਿੱਲੀ ਦੀਆਂ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਬਹੁਮਤ ਹਾਸਲ ਕੀਤਾ ਹੈ। ਵੋਟਾਂ ਦੀ ਗਿਣਤੀ ਲਈ 42 ਕੇਂਦਰ ਬਣਾਏ ਗਏ ਹਨ। MCD ਦੇ ਕੁੱਲ 250 ਵਾਰਡਾਂ ਲਈ ਐਤਵਾਰ ਨੂੰ ਹੋਈਆਂ ਚੋਣਾਂ ‘ਚ 1.45 ਕਰੋੜ ਵੋਟਰਾਂ ‘ਚੋਂ 50 ਫੀਸਦੀ ਤੋਂ ਵੱਧ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਸੀ। ਚੋਣ ਕਮਿਸ਼ਨ ਮੁਤਾਬਕ ਦਿੱਲੀ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਹੁਣ ਤੱਕ 82 ਸੀਟਾਂ ਜਿੱਤ ਲਈਆਂ ਹਨ।

Delhi MCD Election Result 2022

ਇਸ ਤੋਂ ਇਲਾਵਾ ਭਾਜਪਾ ਨੇ 62 ਸੀਟਾਂ ਜਿੱਤੀਆਂ ਹਨ।  ਦਿੱਲੀ ਨਗਰ ਨਿਗਮ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਨੂੰ ਲੈ ਕੇ ਭਾਜਪਾ ਬਾਰੇ ਆਮ ਆਦਮੀ ਪਾਰਟੀ ਨੇ ਵੱਡਾ ਬਿਆਨ ਦਿੱਤਾ ਹੈ। ‘ਆਪ’ ਨੇ ਕਿਹਾ ਹੈ ਕਿ 15 ਸਾਲ ਪੁਰਾਣਾ ਕਿਲ੍ਹਾ ਢਾਹ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਐਮਸੀਡੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਹੁਣ ਤੱਕ 78 ਸੀਟਾਂ ਜਿੱਤੀਆਂ ਹਨ। ਚੋਣ ਕਮਿਸ਼ਨ ਦੇ ਅੰਕੜਿਆਂ ਮੁਤਾਬਕ ਆਮ ਆਦਮੀ ਪਾਰਟੀ ਨੇ ਹੁਣ ਤੱਕ 71 ਸੀਟਾਂ ਜਿੱਤੀਆਂ ਹਨ। ਜਦਕਿ ਭਾਜਪਾ ਨੇ 54 ਸੀਟਾਂ ਜਿੱਤੀਆਂ ਹਨ। ਕਾਂਗਰਸ ਨੂੰ 4 ਸੀਟਾਂ ‘ਤੇ ਸਫਲਤਾ ਮਿਲੀ ਹੈ।

Leave a Reply

Your email address will not be published. Required fields are marked *