ਦਿੱਲੀ ਨੇ ਕਿਸਾਨਾਂ ਨੂੰ ਰੋਕਣ ਲਈ ਕੀਤੀਆਂ ਪੱਕੀਆਂ ਤਿਆਰੀਆਂ, ਵੱਡੀ ਗਿਣਤੀ ’ਚ ਪੁਲਿਸ ਤਾਇਨਾਤ

ਕਿਸਾਨਾਂ ਦਾ ਵੱਡਾ ਕਾਫ਼ਲਾ ਬਹੁਤ ਤੇਜ਼ੀ ਨਾਲ ਦਿੱਲੀ ਵੱਲ ਵਧ ਰਿਹਾ ਹੈ। ਕਿਸਾਨਾਂ ਨੂੰ ਰਸਤੇ ਵਿੱਚ ਬਹੁਤ ਸਾਰੇ ਬਾਰਡਰਾਂ ਤੇ ਰੋਕਣ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਕਿਸਾਨਾਂ ਨੇ ਇਹਨਾਂ ਨੂੰ ਵੀ ਪਰ ਕਰ ਲਿਆ। ਪਰ ਹੁਣ ਦਿੱਲੀ ਬਾਰਡਰ ਤੇ ਵੀ ਵੱਡੀ ਗਿਣਤੀ ਪੁਲਿਸ ਫੋਰਸ ਤਾਇਨਾਤ ਹੈ।

ਕੋਸ਼ਿਸ਼ ਇਹੀ ਹੈ ਕਿ ਕਿਸਾਨਾਂ ਨੂੰ ਦਿੱਲੀ ਦਾਖਲ ਹੋਣ ਤੋਂ ਰੋਕਣਾ ਹੈ। ਦਿੱਲੀ ਵਿੱਚ ਕੰਡਿਆਲੀਆਂ ਤਾਰਾਂ ਤੇ ਬੈਰੀਕੇਡ ਲਾ ਕੇ ਪੁਲਿਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਵਾਟਰ ਕੈਨਰ ਦਾ ਇਸਤੇਮਾਲ ਕਰਨ ਦੀ ਵੀ ਪੂਰੀ ਤਿਆਰੀ ਖਿੱਚੀ ਗਈ ਹੈ। ਬੇਸ਼ੱਕ ਕਿਸਾਨ ਹਰਿਆਣਾ ਦੇ ਕਈ ਬਾਰਡਰ ਪਾਰ ਕਰ ਚੁੱਕੇ ਹਨ।
ਇਸ ਦਰਮਿਆਨ ਸੋਨੀਪਤ ‘ਚ ਪੁਲਿਸ ਵੱਲੋਂ ਸੜਕਾਂ ਖਾਲੀ ਕਰਾਉਣ ਲਈ ਰਾਤ ਦੇ ਹਨ੍ਹੇਰੇ ‘ਚ ਕਿਸਾਨਾਂ ‘ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਠੰਡ ਦਾ ਮੌਸਮ ਤੇ ਉੱਤੋਂ ਠੰਡੇ ਪਾਣੀ ਦੀਆਂ ਬੁਛਾੜਾਂ ਪਰ ਕਿਸਾਨਾਂ ਦੇ ਹੌਸਲੇ ਬੁਲੰਦ ਹਨ।
ਮੀਡੀਆਂ ਰਿਪੋਰਟਾਂ ਮੁਤਾਬਕ ਕਿਸਾਨਾਂ ਨੂੰ ਦਿੱਲੀ ‘ਚ ਦਾਖਲ ਹੋਣ ਤੋਂ ਰੋਕਣ ਲਈ ਥਾਂ-ਥਾਂ ‘ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਬੇਸ਼ੱਕ ਅਕਾਲੀ ਦਲ ਸਮੇਤ ਪੰਜਾਬ ਕਾਂਗਰਸ ਕਿਸਾਨਾਂ ਦਾ ਸਾਥ ਦੇਣ ਦਾ ਵਾਅਦਾ ਕਰਕੇ ਅੱਧਵਾਟੇ ਹੀ ਪੱਤਰਾ ਵਾਚ ਗਏ।
ਜਦੋਂ ਕੇਂਦਰੀ ਕਾਨੂੰਨਾਂ ਖਿਲਾਫ ਪ੍ਰਦਰਸ਼ਨਾਂ ਦੀ ਸ਼ੁਰੂਆਤ ਸੀ ਤਾਂ ਸਿਆਸੀ ਲੀਡਰਾਂ ਨੇ ਵੀ ਖੂਬ ਸ਼ਮੂਲੀਅਤ ਕੀਤੀ। ਕਿਸਾਨਾਂ ਨੂੰ ਦਿੱਲੀ ‘ਚ ਦਾਖਲ ਹੋਣ ਤੋਂ ਰੋਕਣ ਲਈ ਦਿੱਲੀ ਪੁਲਿਸ ਨੇ ਐਨਐਚ-24, ਚਿੱਲਾ ਸੀਮਾ, ਟਿਗਰੀ ਸੀਮਾ, ਬਹਾਦਰਗੜ੍ਹ ਸੀਮਾ, ਫਰੀਦਾਬਾਦ ਸੀਮਾ, ਕਾਲਿੰਦੀ ਕੁੰਜ ਸੀਮਾ ਤੇ ਸਿੰਘੂ ਸੀਮਾ ਤੇ ਪੁਲਿਸ ਬਲ ਤਾਇਨਾਤ ਕੀਤਾ ਹੈ।
