Punjab

ਦਿੱਲੀ ਪੁਲਿਸ ਨਾਲ ਪਿਆ ਨਵਜੋਤ ਸਿੱਧੂ ਤੇ ਰਾਜਾ ਵੜਿੰਗ ਦਾ ਪੰਗਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਦਿੱਲੀ ਵਿੱਚ ਆਪਣੇ ਵਿਧਾਇਕਾਂ ਨਾਲ ਧਰਨਾ ਦਿੱਤਾ ਜਾਣਾ ਹੈ। ਇਹ ਧਰਨਾ ਦਿੱਲੀ ਦੇ ਰਾਜਘਾਟ ਵਿੱਚ ਦਿੱਤਾ ਜਾਵੇਗਾ, ਪਰ ਉਸ ਤੋਂ ਪਹਿਲਾਂ ਹੀ ਦਿੱਲੀ ਪੁਲਿਸ ਨੇ ਕਾਂਗਰਸੀ ਵਿਧਾਇਕਾਂ ਨੂੰ ਦਿੱਲੀ ਦੇ ਅੰਦਰ ਜਾਣ ਤੋਂ ਰੋਕ ਦਿੱਤਾ ਹੈ।

ਨਵਜੋਤ ਸਿੱਧੂ ਸਣੇ ਰਾਜਾ ਵੜਿੰਗ ਅਤੇ ਹੋਰਨਾਂ ਕਾਂਗਰਸੀ ਵਿਧਾਇਕਾਂ ਨੂੰ ਦਿੱਲੀ ਬਾਰਡਰ ਦੇ ਅੰਦਰ ਜਾਣ ਤੋਂ ਦਿੱਤਾ ਗਿਆ। ਇਸ ਦੌਰਾਨ ਪੁਲਿਸ ਨੇ ਸਿੱਧੂ ਦੀ ਗੱਡੀ ਅੱਗੇ ਆਪਣੀਆਂ ਗੱਡੀਆਂ ਲਾ ਦਿੱਤੀਆਂ ਅਤੇ ਉਨ੍ਹਾਂ ਨੂੰ ਦਿੱਲੀ ਵਿੱਚ ਵੜਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ।

ਹਾਲਾਂਕਿ ਸਿੱਧੂ ਦੇ ਵਾਰ-ਵਾਰ ਮੰਗਣ ਤੇ ਦਿੱਲੀ ਪੁਲਿਸ ਉਨ੍ਹਾਂ ਨੂੰ ਰੋਕਣ ਲਈ ਕੋਈ ਵੀ ਲਿਖਤੀ ਆਰਡਰ ਦਿਖਾਉਣ ਤੋਂ ਅਸਮਰਥ ਜਾਪੀ। ਇਸ ਦੌਰਾਨ ਦਿੱਲੀ ਪੁਲਿਸ ਵੱਲੋਂ ਰਾਜਾ ਵੜਿੰਗ ਨੂੰ ਖਾਸੇ ਧੱਕੇ ਵੀ ਮਾਰੇ ਗਏ। ਨਵਜੋਤ ਸਿੱਧੂ ਨੇ ਕੇਂਦਰ ਦੀ ਮੋਦੀ ਸਰਕਾਰ ਤੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਜ਼ੋਰ ਜ਼ਬਰਦਸਤੀ ਨਾਲ ਪੰਜਾਬ ਦੀ ਅਵਾਜ਼ ਬੰਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ?

ਉਨ੍ਹਾਂ ਇਲਜ਼ਾਮ ਲਾਇਆ ਕਿ ਕੇਂਦਰ ਸਰਕਾਰ ਪੰਜਾਬ ਸਰਕਾਰ ਦੇ ਧਰਨੇ ਤੋਂ ਬੁਰੀ ਤਰ੍ਹਾਂ ਡਰ ਚੁੱਕੀ ਹੈ ਅਤੇ ਇਸੇ ਕਾਰਨ ਉਨ੍ਹਾਂ ਨੂੰ ਦਿੱਲੀ ਵਿੱਚ ਐਂਟਰ ਤੱਕ ਨਹੀਂ ਹੋਣ ਦਿੱਤਾ ਜਾ ਰਿਹਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵਿਧਾਇਕ ਅੱਜ ਦਿੱਲੀ ਵਿੱਚ ਅਪਣੀ ਆਵਾਜ਼ ਬੁਲੰਦ ਕਰਨਗੇ।

ਕੈਪਟਨ ਦੁਪਹਿਰ ਸਾਢੇ 12 ਵਜੇ ਜੰਤਰ ਮੰਤਰ ਵਿਖੇ ਮੀਡੀਆ ਨੂੰ ਸੰਬੋਧਨ ਕਰਨਗੇ। ਇਸ ਤੋਂ ਪਹਿਲਾਂ ਉਹ ਰਾਜਘਾਟ ਵਿੱਚ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣਗੇ। ਦਸ ਦਈਏ ਕਿ ਇਹ ਧਰਨਾ ਪਹਿਲਾਂ ਰਾਜਘਾਟ ਵਿੱਚ ਰੱਖਿਆ ਗਿਆ ਸੀ। ਜਦਕਿ ਦਿੱਲੀ ਪੁਲਿਸ ਵੱਲੋਂ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਅਪੀਲ ਕੀਤੀ ਗਈ ਸੀ ਜਿਸ ਤੋਂ ਬਾਅਦ ਹੁਣ ਇਹ ਜੰਤਰ ਮੰਤਰ ਵਿਖੇ ਹੋਵੇਗਾ।

Click to comment

Leave a Reply

Your email address will not be published. Required fields are marked *

Most Popular

To Top