News

ਦਿੱਲੀ ਪੁਲਿਸ ਨੇ ਨਵਾਂ ਫੁਰਮਾਨ ਕਰਤਾ ਜਾਰੀ, ਕਿਸਾਨਾਂ ਨੂੰ ਦੇ ਦਿੱਤੀ ਵੱਡੀ ਚੇਤਾਵਨੀ

ਪੰਜਾਬ ਦੇ ਕਿਸਾਨ ਵੱਲੋਂ ‘ਦਿੱਲੀ ਚਲੋ’ ਮੁਹਿੰਮ ਵਿੱਢ ਦਿੱਤੀ ਗਈ ਹੈ। ਜਿਸ ਤਹਿਤ ਪੂਰੇ ਜ਼ੋਰਾਂ-ਸ਼ੋਰਾਂ ਨਾਲ ਪੰਜਾਬ ਭਰ ਦੇ ਕਿਸਾਨਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਇੱਥੋਂ ਤਕ ਕਿ ਕਈ ਜ਼ਿਲ੍ਹਿਆਂ ਦੇ ਕਿਸਾਨਾਂ ਨੇ ਹਰਿਆਣਾ ਬਾਰਡਰ ਤੇ ਜਾ ਡੇਰੇ ਵੀ ਲਾ ਲਏ ਹਨ।

ਉੱਧਰ ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਵੱਡਾ ਫਰਮਾਨ ਜਾਰੀ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ ਕਿਹਾ ਕਿ ਕਿਸੇ ਵੀ ਪ੍ਰਦਰਸ਼ਨਕਾਰੀ ਨੂੰ ਦਿੱਲੀ ਵੜ੍ਹਨ ਦੀ ਇਜਾਜ਼ਤ ਨਹੀਂ ਹੋਵੇਗੀ। ਜੇ ਕੋਈ ਪ੍ਰਦਰਸ਼ਨਕਾਰੀ ਦਿੱਲੀ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦਾ ਪਾਇਆ ਗਿਆ ਤਾਂ ਉਸ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਸਾਰੀਆਂ ਪ੍ਰਦਰਸ਼ਨਕਾਰੀਆਂ ਜੱਥੇਬੰਦੀਆਂ ਨੂੰ ਸਮਾਂ ਰਹਿੰਦਿਆਂ ਲਿਖਤੀ ਤੌਰ ਤੇ ਅਤੇ ਸੋਸ਼ਲ ਮੀਡੀਆ ਰਾਹੀਂ ਚੇਤਾਵਨੀ ਦੇ ਦਿੱਤੀ ਗਈ ਹੈ। ਦਸ ਦਈਏ ਕਿ ਪੰਜਾਬ ਦੇ ਕਿਸਾਨ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਵੱਲ ਵਧ ਰਹੇ ਹਨ। ਕਿਸਾਨਾਂ ਨੇ ਇਹ ਵੀ ਪਹਿਲਾਂ ਤੋਂ ਹੀ ਐਲਾਨ ਕਰ ਦਿੱਤਾ ਹੈ ਕਿ ਜੇ ਉਹਨਾਂ ਨੂੰ ਰਸਤੇ ਵਿੱਚ ਰੋਕਿਆ ਗਿਆ ਤਾਂ ਉਹ ਉਸੇ ਥਾਂ ਤੇ ਹੀ ਅਣਮਿੱਥੇ ਸਮੇਂ ਲਈ ਧਰਨੇ ਲਗਾ ਦੇਣਗੇ।

Click to comment

Leave a Reply

Your email address will not be published. Required fields are marked *

Most Popular

To Top