News

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਵਾਲੇ ਵਾਹਨ ’ਚ ਫ੍ਰੀ ਪੈਟਰੋਲ-ਡੀਜ਼ਲ ਦੀ ਸੇਵਾ

ਕਿਸਾਨੀ ਅੰਦੋਲਨ ਨੂੰ ਸਫ਼ਲ ਬਣਾਉਣ ਲਈ ਲੋਕ ਅਪਣੀ ਜਾਨ ਤਕ ਦੇਣ ਨੂੰ ਤਿਆਰ ਹਨ। ਹਰ ਵਿਅਕਤੀ ਵੱਖ-ਵੱਖ ਤਰੀਕਿਆਂ ਨਾਲ ਕਿਸਾਨੀ ਅੰਦੋਲਨ ਵਿੱਚ ਅਪਣਾ ਯੋਗਦਾਨ ਦੇ ਰਿਹਾ ਹੈ। ਕਿਸਾਨ ਜੱਥੇਬੰਦੀਆਂ ਵੱਲੋਂ ਦਿੱਲੀ-ਹਰਿਆਣਾ ਬਾਰਡਰ ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਪੱਕਾ ਮੋਰਚਾ ਲਗਾਇਆ ਹੋਇਆ ਹੈ।

ਇਸ ਕੜੀ ਤਹਿਤ ਬਟਾਲਾ-ਜਲੰਧਰ ਮੁੱਖ ਮਾਰਗ ਤੇ ਇਕ ਸੰਸਥਾ ਵੱਲੋਂ ਇਸ ਸੰਘਰਸ਼ ਵਿੱਚ ਸ਼ਾਮਲ ਹੋਣ ਵਾਲੇ ਹਰ ਰਾਹਗੀਰ ਨੂੰ ਫ੍ਰੀ ਪੈਟਰੋਲ ਅਤੇ ਡੀਜ਼ਲ ਦੀ ਸੇਵਾ ਕੀਤੀ ਜਾ ਰਹੀ ਹੈ। ਸੰਸਥਾ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਉਹਨਾਂ ਵੱਲੋਂ ਦਿੱਲੀ ਜਾਣ ਵਾਲੇ ਹਰ ਕਿਸੇ ਵਿਅਕਤੀ ਨੂੰ ਭਾਵੇਂ ਉਹ ਟਰੈਕਟਰ ਤੇ ਹੋਵੇ ਜਾਂ ਫਿਰ ਗੱਡੀ ਤੇ ਉਸ ਨੂੰ ਫ੍ਰੀ ਪੈਟਰੋਲ ਅਤੇ ਡੀਜ਼ਲ ਪਵਾਇਆ ਜਾਵੇਗਾ।

ਕਿਸਾਨ ਜੱਥੇਬੰਦੀਆਂ ਨੇ ਇਸ ਫ੍ਰੀ ਪੈਟਰੋਲ ਡੀਜ਼ਲ ਦੀ ਸੇਵਾ ਦੀ ਸ਼ਲਾਘਾ ਕੀਤੀ ਹੈ। ਦਸ ਦਈਏ ਕਿ ਕਿਸਾਨਾਂ ਤੇ ਕੇਂਦਰ ਸਰਕਾਰ ਵਿਚਾਲੇ ਛੇਵੇਂ ਦੌਰ ਦੀ ਮੀਟਿੰਗ ਤੋਂ ਪਹਿਲਾਂ ਮੰਗਲਵਾਰ ਰਾਤ ਕਰੀਬ ਢਾਈ ਘੰਟੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਕਿਸਾਨਾਂ ਵਿਚਾਲੇ ਮੀਟਿੰਗ ਹੋਈ।

ਹਾਲਾਂਕਿ ਇਹ ਬੈਠਕ ਵਲੀ ਬੇਨਤੀਜਾ ਰਹੀ। ਇਕ ਪਾਸੇ ਜਿੱਥੇ ਕਿਸਾਨ ਆਪਣੀਆਂ ਮੰਗਾਂ ‘ਤੇ ਅੜੇ ਰਹੇ, ਉੱਥੇ ਹੀ ਗ੍ਰਹਿ ਮੰਤਰੀ ਨੇ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ। ਕਿਸਾਨਾਂ ਨੇ ਆਪਣੇ ਅੰਦੋਲਨ ਨੂੰ ਤੇਜ਼ ਕਰਨ ਲਈ ਮੰਗਲਵਾਰ ਦੇਸ਼ਵਿਆਪੀ ਬੰਦ ਵੀ ਕੀਤਾ। 

13 ਕਿਸਾਨ ਲੀਡਰਾਂ ਨਾਲ ਸਰਕਾਰ ਦੀ ਬੈਠਕ ਹੋਈ ਸੀ। ਰਾਤ ਅੱਠ ਵਜੇ ਬੈਠਕ ਸ਼ੁਰੂ ਹੋਈ ਸੀ ਜਿਸ ਵਿੱਚ 8 ਪੰਜਾਬ ਦੇ ਕਿਸਾਨ ਲੀਡਰ ਸਨ ਜਦਕਿ ਪੰਜ ਦੇਸ਼ ਭਰ ਦੇ ਹੋਰ ਸੂਬਿਆਂ ਤੋਂ ਸਨ। ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਜਾਰੀ ਗੱਲਬਾਤ ਦੀ ਅਗਵਾਈ ਕਰਨ ਵਾਲੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਖਾਦ ਮੰਤਰੀ ਪੀਊਸ਼ ਗੋਇਲ ਤੇ ਉਦਯੋਗ ਤੇ ਵਣ ਮੰਤਰੀ ਸੋਮ ਪ੍ਰਕਾਸ਼ ਵੀ ਬੈਠਕ ਵਿੱਚ ਮੌਜੂਦ ਰਹੇ।

ਬੈਠਕ ਤੋਂ ਬਾਅਦ ਅਮਿਤ ਸ਼ਾਹ ਨੇ ਕਿਹਾ ਕਿ ਕਿਸਾਨ ਲੀਡਰਾਂ ਨੂੰ ਲਿਖਤੀ ਪ੍ਰਸਤਾਵ ਭੇਜਿਆ ਜਾਵੇਗਾ। ਕਿਸਾਨ ਲੀਡਰ ਸਰਕਾਰ ਦੇ ਪ੍ਰਸਤਾਵ ਤੇ ਬੈਠਕ ਕਰਨਗੇ। ਬੈਠਕ ਤੋਂ ਬਾਅਦ ਆਲ ਇੰਡੀਆ ਕਿਸਾਨ ਸਭਾ ਦੇ ਮਹਾਸਕੱਤਰ ਹਨਾਨ ਮੋਲਾ ਨੇ ਦਸਿਆ ਕਿ ਬੁੱਧਵਾਰ ਕਿਸਾਨਾਂ ਤੇ ਸਰਕਾਰ ਵਿਚਾਲੇ ਹੋਣ ਵਾਲੀ ਬੈਠਕ ਹੁਣ ਨਹੀਂ ਹੋਵੇਗੀ।

Click to comment

Leave a Reply

Your email address will not be published. Required fields are marked *

Most Popular

To Top