ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਦਿੱਲੀ ਬਾਰਡਰ ‘ਤੇ ਪਹੁੰਚੇ ਪੰਜਾਬੀ ਗਾਇਕ ਬੱਬੂ ਮਾਨ, ਕਿਸਾਨਾਂ ਦੇ ਹੱਕ ‘ਚ ਅਵਾਜ਼ ਕੀਤੀ ਬੁਲੰਦ

ਪੰਜਾਬੀ ਲੋਕ · 21 December 2020
ਮੂਲ ਤਸਵੀਰ ਉਪਲਬਧ ਨਹੀਂ

ਦਿੱਲੀ ‘ਚ ਕਿਸਾਨ ਅੰਦੋਲਨ ਸਿਖ਼ਰਾਂ ‘ਤੇ ਹੈ, ਲੱਖਾਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਬਾਰਡਰਾਂ ‘ਤੇ ਡੱਟੇ ਹੋਏ ਹਨ। ਇਸ ਅੰਦੋਲਨ ਦਾ ਪੰਜਾਬੀ ਕਲਾਕਾਰ ਵੱਲੋਂ ਵੀ ਸਮਰਥਨ ਕੀਤਾ ਜਾ ਰਿਹਾ ਹੈ। ਇਹੀ ਨਹੀਂ ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਵੀ ਕਈ ਵਾਰ ਦਿੱਲੀ ‘ਚ ਕਿਸਾਨਾਂ ਦੇ ਹੱਕ ‘ਚ ਆਪਣੀ ਅਵਾਜ਼ ਬੁਲੰਦ ਕਰ ਚੁੱਕੇ ਹਨ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਦਿੱਲੀ ਪਹੁੰਚੇ ਬੱਬੂ ਮਾਨ ਵੱਖ-ਵੱਖ ਬੌਰਡਰਾਂ ਤੇ ਜਾ ਕੇ ਕਿਸਾਨਾਂ ਨੂੰ ਸਹਿਯੋਗ ਦੇ ਰਹੇ ਹਨ। ਕਿਸਾਨੀ ਅੰਦੋਲਨ ਦੌਰਾਨ ਬੱਬੂ ਮਾਨ ਵੱਲੋਂ ਜਿੱਥੈ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕੀਤਾ ਗਿਆ ਹੈ। ਉੱਥੇ ਹੀ ਬੱਬੂ ਮਾਨ ਸੇਵਾ ਕਰਦੇ ਹੋਏ ਵੀ ਨਜ਼ਰ ਆਏ।

ਇਹ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਅਤੇ ਲੋਕਾਂ ਵੱਲੋਂ ਕਾਫ਼ੀ ਜ਼ਿਆਦਾ ਪਸੰਦ ਵੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਲੱਖਾਂ ਕਿਸਾਨ ਦਿੱਲੀ ‘ਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਕਿਸਾਨਾਂ ਨੂੰ ਹਰ ਵਰਗ ਦੇ ਲੋਕਾਂ ਵੱਲੋ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਕਿਸਾਨੀ ਅੰਦੋਲਨ ਦੌਰਾਨ ਆਏ ਦਿਨ ਪੰਜਾਬੀ ਕਲਾਕਾਰ ਵੀ ਦਿੱਲੀ ਪਹੁੰਚ ਰਹੇ ਨੇ ਅਤੇ ਉਹਨਾਂ ਵੱਲੋਂ ਆਪੀਲ ਕੀਤੀ ਜਾ ਰਹੀ ਹੈ ਕਿ ਸਾਰਿਆਂ ਨੂੰ ਨਿੱਜੀ ਲੜਾਈਆਂ ਛੱਡ ਕੇ ਹੱਕਾਂ ਦੀ ਲੜਾਈ ਲੜਨ ਦੀ ਲੋੜ ਹੈ ਅਤੇ ਕਲਾਕਾਰਾਂ ਵੱਲੋਂ ਕਿਸਾਨਾਂ ਦੀ ਇਸ ਲੜਾਈ ‘ਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੀ ਗੱਲ ਆਖੀ ਜਾ ਰਹੀ ਹੈ।  

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ