ਦਿੱਲੀ ਮੋਰਚੇ ਦੀ ਦੂਜੀ ਵਰ੍ਹੇਗੰਢ ’ਤੇ ਕਿਸਾਨਾਂ ਨੇ 10 ਜ਼ਿਲ੍ਹਾ ਹੈਡਕੁਆਰਟਰਾਂ ’ਤੇ ਸੰਭਾਲੇ ਮੋਰਚੇ

 ਦਿੱਲੀ ਮੋਰਚੇ ਦੀ ਦੂਜੀ ਵਰ੍ਹੇਗੰਢ ’ਤੇ ਕਿਸਾਨਾਂ ਨੇ 10 ਜ਼ਿਲ੍ਹਾ ਹੈਡਕੁਆਰਟਰਾਂ ’ਤੇ ਸੰਭਾਲੇ ਮੋਰਚੇ

ਦਿੱਲੀ ਮੋਰਚੇ ਦੀ ਦੂਜੀ ਵਰ੍ਹੇਗੰਢ ਤੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਵਿੱਚ 10 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਹੈਡਕੁਆਰਟਰਾਂ ਤੇ ਮੋਰਚੇ ਸ਼ੁਰੂ ਕਰ ਦਿੱਤੇ ਗਏ ਹਨ। ਇਸ ਸਬੰਧੀ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸੂਬਾ ਆਗੂ ਗੁਰਬਚਨ ਸਿੰਘ ਚੱਬਾ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰਬਾਲਾ ਅਤੇ ਜ਼ਿਲ੍ਹਾ ਸਕੱਤਰ ਗੁਰਲਾਲ ਸਿੰਘ ਮਾਨ ਨੇ ਕਿਹਾ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਅਤੇ ਔਰਤਾਂ ਨੇ ਮੋਰਚਾ ਸੰਭਾਲਿਆ।

ਉਹਨਾਂ ਦੱਸਿਆ ਕਿ 10 ਜ਼ਿਲ੍ਹਿਆਂ ਗੁਰਦਾਸਪੁਰ, ਤਰਨਤਾਰਨ, ਮੋਗਾ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਦੇ ਜ਼ਿਲ੍ਹਾ ਹੈਡਕੁਆਰਟਰਾਂ ਤੇ ਲੰਬੇ ਸਮੇਂ ਦੇ ਮੋਰਚੇ ਸ਼ੁਰੂ ਕੀਤੇ ਗਏ ਹਨ। ਉਹਨਾਂ ਕਿਹਾ ਕਿ ਨੌਂ ਜ਼ਿਲ੍ਹਿਆਂ ਵਿੱਚ ਮੰਗ ਪੱਤਰ ਦਿੱਤੇ ਜਾ ਰਹੇ ਹਨ।

ਕਿਸਾਨ ਅੰਦੋਲਨ ਦੌਰਾਨ ਜਾਨਾਂ ਵਾਰਨ ਵਾਲੇ 700 ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਬੁਲਾਰਿਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਤੇ ਕਿਸਾਨ ਮੰਗਾਂ ਮੰਨਣ ਤੋਂ ਮੁਕਰਨ ਦਾ ਇਲਜ਼ਾਮ ਲਾਇਆ ਹੈ। ਜੱਥੇਬੰਦੀ ਦੇ ਸੂਬਾ ਸੰਗਠਨ ਸਕੱਤਰ ਨੇ ਕਿਹਾ ਕਿ, ਚਿੱਟੀ ਵੇਈਂ, ਸਤਲੁਜ, ਬਿਆਸ ਵਿੱਚ ਪੈ ਰਹੇ ਜਲੰਧਰ, ਲੁਧਿਆਣੇ, ਫਿਲੌਰ ਸਮੇਤ ਹੋਰ ਸ਼ਹਿਰਾਂ ਦੇ ਸੀਵਰੇਜ ਦਾ ਗੰਦਾ ਪਾਣੀ ਕੁਦਰਤੀ ਸਰੋਤਾਂ ਨੂੰ ਦੂਸ਼ਿਤ ਕਰ ਰਿਹਾ ਹੈ।

Leave a Reply

Your email address will not be published. Required fields are marked *