News

ਦਿੱਲੀ ਵਿਧਾਨਸਭਾ ਸੈਸ਼ਨ ’ਚ ਹੰਗਾਮਾ, ਆਪ ਵਿਧਾਇਕ ਮਹਿੰਦਰ ਗੋਇਲ ਨੇ ਪਾੜੀ ਖੇਤੀ ਕਾਨੂੰਨ ਦੀ ਕਾਪੀ

ਅਰਵਿੰਦ ਕੇਜਰੀਵਾਲ ਦੀ ਦਿੱਲੀ ਸਰਕਾਰ ਨੇ ਭਾਜਪਾ ਸ਼ਾਸਤ ਨਗਰ ਨਿਗਮਾਂ (ਐਮਸੀਡੀ) ਵਿੱਚ 2400 ਕਰੋੜ ਰੁਪਏ ਦੀਆਂ ਕਥਿਤ ਬੇਨਿਯਮੀਆਂ ਬਾਰੇ ਵਿਚਾਰ ਵਟਾਂਦਰੇ ਲਈ ਵਿਧਾਨ ਸਭਾ ਦਾ ਇੱਕ ਦਿਨ ਦਾ ਸੈਸ਼ਨ ਬੁਲਾਇਆ ਹੈ। ਦਿੱਲੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੀ ਚਰਚਾ ਤੋਂ ਹੋਈ।

ਖੇਤੀ ਕਾਨੂੰਨਾਂ ਨੂੰ ਲੈ ਕੇ ਮਾਲ ਮੰਤਰੀ ਕੈਲਾਸ਼ ਗਹਿਲੋਤ ਨੇ ਸੈਸ਼ਨ ਵਿੱਚ ਚਰਚਾ ਸ਼ੁਰੂ ਕੀਤੀ। ਸੈਸ਼ਨ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਜੈ ਜਵਾਨ, ਜੈ ਕਿਸਾਨ ਦਾ ਨਾਅਰਾ ਵੀ ਲਗਾਇਆ। ਇਜਲਾਸ ਵਿੱਚ ਚਰਚਾ ਦੌਰਾਨ ਸੱਤਾ ਪੱਖ ਦੇ ਵਿਧਾਇਕ ਮਹਿੰਦਰ ਗੋਇਲ ਨੇ ਤਿੰਨਾਂ ਖੇਤੀ ਕਾਨੂੰਨਾਂ ਦੀ ਕਾਪੀ ਪਾੜਦੇ ਹੋਏ ਕਿਹਾ ਕਿ, “ਇਹ ਕਾਨੂੰਨ ਕਿਸਾਨ ਵਿਰੋਧੀ ਹਨ।

ਮੈਂ ਇਹਨਾਂ ਕਾਲੇ ਕਾਨੂੰਨਾਂ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰਦਾ ਹਾਂ।” ਦਸ ਦਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਕਿਸਾਨਾਂ ਦੇ ਸਮਰਥਨ ਵਿੱਚ ਹੈ ਅਤੇ ਉਹ ਹਰ ਤਰੀਕੇ ਨਾਲ ਸਮਰਥਨ ਕਰ ਰਹੀ ਹੈ।

ਇਹੀ ਨਹੀਂ ਮੁੱਖ ਮੰਤਰੀ ਕੇਜਰੀਵਾਲ ਸਮੇਤ ਸਾਰੇ ਮੰਤਰੀ ਅਤੇ ਨੇਤਾ ਲਗਾਤਾਰ ਕੇਂਦਰ ਸਰਕਾਰ ਤੇ ਨਿਸ਼ਾਨੇ ਲਗਾ ਰਹੇ ਹਨ। ਜਦਕਿ ਇਕ ਦਿਨ ਦੇ ਵਰਤ ਤੇ ਸੀਐਮ ਸਮੇਤ ਪਾਰਟੀ ਦੇ ਵਿਧਾਇਕਾਂ ਅਤੇ ਸੀਨੀਅਰ ਆਗੂਆਂ ਨੇ ਵਰਤ ਵੀ ਰੱਖਿਆ ਸੀ।

Click to comment

Leave a Reply

Your email address will not be published. Required fields are marked *

Most Popular

To Top