ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਦਿੱਲੀ ਵਿਧਾਨ ਸਭਾ ਪੈਨਲ ਨੇ ਕੰਗਨਾ ਰਣੌਤ ਨੂੰ ਜਾਰੀ ਕੀਤਾ ਸੰਮਨ, ਅਦਾਕਾਰਾ ਨੇ ਮੰਗਿਆ ਹੋਰ ਸਮਾਂ

ਪੰਜਾਬੀ ਲੋਕ · 06 December 2021
ਮੂਲ ਤਸਵੀਰ ਉਪਲਬਧ ਨਹੀਂ

ਸਿੱਖ ਭਾਈਚਾਰੇ ਤੇ ਵਿਵਾਦਤ ਟਿੱਪਣੀਆਂ ਕਰਨ ਦੇ ਮਾਮਲੇ ਚ ਕੰਗਨਾ ਰਣੌਤ ਨੂੰ ਦਿੱਲੀ ਵਿਧਾਨ ਸਭਾ ਦੀ ਸ਼ਾਂਤੀ ਅਤੇ ਸਦਭਾਵਨਾ ਕਮੇਟੀ ਨੇ ਅੱਜ ਤਲਬ ਕੀਤਾ ਸੀ। ਪਰ ਕੰਗਨਾ ਰਣੌਤ ਨੇ ਕਮੇਟੀ ਤੋਂ ਹੋਰ ਸਮਾਂ ਮੰਗਿਆ ਹੈ। ਕਮੇਟੀ ਦੇ ਮੁਖੀ ਰਾਘਵ ਚੱਢਾ ਨੇ ਇੱਕ ਬਿਆਨ ਵਿੱਚ ਕਿਹਾ ਕਿ ਰਣੌਤ ਦੇ ਵਕੀਲ ਨੇ ਉਨ੍ਹਾਂ ਨੂੰ ਇੱਕ ਪੱਤਰ ਵਿੱਚ ਸੂਚਿਤ ਕੀਤਾ ਹੈ ਕਿ ਅਦਾਕਾਰਾ ‘ਨਿੱਜੀ ਅਤੇ ਪੇਸ਼ੇਵਰ ਪ੍ਰਤੀਬੱਧਤਾਵਾਂ’ ਕਾਰਨ ਪੈਨਲ ਦੇ ਸਾਹਮਣੇ ਪੇਸ਼ ਨਹੀਂ ਹੋ ਸਕਦੀ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਉਸ ਨੇ ਹੋਰ ਸਮਾਂ ਮੰਗਿਆ ਹੈ। ਕਮੇਟੀ ਹੁਣ ਆਪਣੇ ਫੈਸਲੇ ਤੋਂ ਸਿਤਾਰੇ ਨੂੰ ਪੱਤਰ ਰਾਹੀਂ ਸੂਚਿਤ ਕਰੇਗੀ। ਕੰਗਨਾ ਨੂੰ ਸੋਸ਼ਲ ਮੀਡੀਆ ‘ਤੇ ਕਥਿਤ ਨਫ਼ਰਤ ਭਰੀਆਂ ਪੋਸਟਾਂ ਨੂੰ ਲੈ ਕੇ 6 ਦਸੰਬਰ ਨੂੰ ਦੁਪਹਿਰ 12 ਵਜੇ ਤਲਬ ਕੀਤਾ ਗਿਆ ਸੀ।

ਆਪਣੇ ਨੋਟਿਸ ਵਿੱਚ ਚੱਢਾ ਨੇ ਕਿਹਾ ਕਿ ਉਸ ਵੱਲੋਂ ਕਥਿਤ ਤੌਰ ‘ਤੇ ਪੋਸਟ ਕੀਤੇ ਗਏ ਬਿਆਨਾਂ ਨੇ ਸਿੱਖ ਭਾਈਚਾਰੇ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਜਿਸ ਨਾਲ ਦਿੱਲੀ ਵਿੱਚ ਸ਼ਾਂਤੀ ਅਤੇ ਸਦਭਾਵਨਾ ਭੰਗ ਹੋਣ ਦੀ ਸੰਭਾਵਨਾ ਹੈ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ