ਦਿੱਲੀ ਵਿੱਚ ਮੁੜ ਖੁੱਲ੍ਹ ਰਹੇ ਨੇ ਸਕੂਲ, ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਜਾਣੋ ਕੁੱਝ ਖ਼ਾਸ ਗੱਲਾਂ

ਕੋਰੋਨਾ ਵਾਇਰਸ ਦੇ ਲੰਬੇ ਦੌਰ ਤੋਂ ਬਾਅਦ ਸੋਮਵਾਰ ਤੋਂ ਦਿੱਲੀ ਦੇ ਸਕੂਲ ਖੁੱਲ੍ਹਣਗੇ। 10ਵੀਂ ਤੇ 12ਵੀਂ ਜਮਾਤ ਦੇ ਸਕੂਲਾਂ ਦੇ ਦਰਵਾਜ਼ੇ ਖੁੱਲ੍ਹਣਗੇ। ਸਕੂਲ ਪ੍ਰਸ਼ਾਸ਼ਨ ਦਾ ਕਹਿਣਾ ਹੈ ਕਿ ਉਹ ਕੋਵਿਡ-19 ਐਸਓਪੀ ਦੀ ਪਾਲਣਾ ਕਰਨ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਸਕੂਲ ਆਉਣ ਦੀ ਇਜਾਜ਼ਤ ਦੇਣਗੇ।

ਸਕੂਲ ਆਉਣ ਲਈ ਮਾਪਿਆਂ ਤੋਂ ਲਿਖਤੀ ਸਹਿਮਤੀ ਪ੍ਰਾਪਤ ਕੀਤੀ ਜਾ ਰਹੀ ਹੈ। ਬਹੁਤ ਸਾਰੇ ਸਕੂਲਾਂ ਨੇ ਮਾਪਿਆਂ-ਅਧਿਆਪਕਾਂ ਦੀਆਂ ਮੀਟਿੰਗਾਂ ਕਰਕੇ ਆਪਣੀ ਸੁਰੱਖਿਆ ਨਾਲ ਸਕੂਲ ਖੋਲ੍ਹਣ ਦਾ ਵਿਸ਼ਵਾਸ ਦਿੱਤਾ ਹੈ। ਦੱਸ ਦਈਏ ਕਿ ਅਜੇ ਸਿਰਫ 10ਵੀਂ ਅਤੇ 12ਵੀਂ ਦੀਆਂ ਕਲਾਸਾਂ 18 ਜਨਵਰੀ ਤੋਂ ਸ਼ੁਰੂ ਹੋਣਗੀਆਂ।
ਦਿੱਲੀ ਵਿੱਚ ਸਰਕਾਰੀ, ਸਹਾਇਤਾ ਪ੍ਰਾਪਤ/ ਗੈਰ-ਸਹਾਇਤਾ ਪ੍ਰਾਪਤ ਸਕੂਲ 10 ਮਹੀਨਿਆਂ ਬਾਅਦ ਖੁੱਲ੍ਹਣਗੇ। ਸਕੂਲ ਖੁੱਲ੍ਹਣ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ।
ਸਿਰਫ 10 ਵੀਂ ਅਤੇ 12 ਵੀਂ ਦੇ ਵਿਦਿਆਰਥੀਆਂ ਨੂੰ ਮਾਪਿਆਂ ਦੀ ਸਹਿਮਤੀ ਤੋਂ ਬਾਅਦ ਸਕੂਲ ਜਾਣ ਦੀ ਇਜਾਜ਼ਤ ਹੋਵੇਗੀ।
ਸਕੂਲ ਆਉਣ ਵਾਲੇ ਵਿਦਿਆਰਥੀਆਂ ਦਾ ਰਿਕਾਰਡ ਰੱਖਿਆ ਜਾਏਗਾ, ਪਰ ਇਹ ਸਕੂਲ ਆਉਣ ਵਾਲੇ ਵਿਦਿਆਰਥੀਆਂ ਦੀ ਹਾਜ਼ਰੀ ਨਹੀਂ ਹੋਏਗੀ।
ਕੰਟੇਨਮੈਂਟ ਜ਼ੋਨ ਵਿਚ ਸਕੂਲ ਖੋਲ੍ਹਣ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਤੋਂ ਇਲਾਵਾ ਕੰਨਟੇਨਮੈਂਟ ਜ਼ੋਨ ਵਿਚ ਰਹਿਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵੀ ਸਕੂਲ ਆਉਣ ਦੀ ਇਜਾਜ਼ਤ ਨਹੀਂ ਹੈ।
ਦਿੱਲੀ ਸਕੂਲ ਵਿਚ ਕੋਈ ਅਸੈਂਬਲੀ ਨਹੀਂ ਹੋਵੇਗੀ ਅਤੇ ਵਿਦਿਆਰਥੀਆਂ ਦੀਆਂ ਸਰੀਰਕ ਬਾਹਰੀ ਗਤੀਵਿਧੀਆਂ ਨੂੰ ਵੀ ਪ੍ਰਮਿਸ਼ਨ ਨਹੀਂ ਦਿੱਤੀ ਜਾਏਗੀ।
ਸਕੂਲ ਵਿਚ ਬੱਚਿਆਂ ਦੇ ਦਾਖਲੇ ਅਤੇ ਬਾਹਰ ਜਾਣ ਸਮੇਤ ਸਾਰੇ ਬਿੰਦੂਆਂ ‘ਤੇ ਸਮਾਜਕ ਦੂਰੀਆਂ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਜ਼ਰੂਰੀ ਹੋਏਗਾ।
ਦਿੱਲੀ ਸਰਕਾਰ ਸਿਰਫ ਪ੍ਰੀ-ਬੋਰਡ ਪ੍ਰੀਖਿਆਵਾਂ ਰੱਖਦੇ ਹੋਏ ਸਕੂਲ ਦੁਬਾਰਾ ਖੋਲ੍ਹ ਰਹੀ ਹੈ ਅਤੇ ਇਸ ਦੌਰਾਨ ਅਧਿਆਪਕ ਵਿਦਿਆਰਥੀਆਂ ਨੂੰ ਸੇਧ ਦੇਣਗੇ।
ਸਕੂਲ ਦੁਬਾਰਾ ਖੁੱਲ੍ਹਣ ਤੋਂ ਬਾਅਦ ਵੀ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ ਅਤੇ ਘਰ ਰਹਿਣ ਵਾਲੇ ਆਨਲਾਈਨ ਕਲਾਸ ਅਟੇਂਡ ਕਰ ਸਰਦੇ ਹਨ।
ਸਕੂਲਾਂ ਵਿਚ ਵਿਦਿਆਰਥੀਆਂ ਦੀਆਂ ਕਲਾਸਾਂ 4 ਤੋਂ 5 ਘੰਟਿਆਂ ਤੋਂ ਜ਼ਿਆਦਾ ਨਹੀਂ ਚੱਲਣਗੀਆਂ। ਕਲਾਸ ਵਿਚ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਤੋਂ ਬਾਅਦ ਕਲਾਸਾਂ ਦੋ ਸ਼ਿਫਟਾਂ ਵਿਚ ਕਰਵਾਈਆਂ ਜਾਣਗੀਆਂ।
ਸਕੂਲੋਂ ਕੋਈ ਪਿਕ-ਡਰਾਪ ਦੀ ਸਹੂਲਤ ਨਹੀਂ ਹੋਵੇਗੀ ਅਤੇ ਵਿਦਿਆਰਥੀਆਂ ਨੂੰ ਖੁਦ ਸਕੂਲ ਪਹੁੰਚਣਾ ਪਏਗਾ।
ਸਕੂਲਾਂ ਵਿਚ ਹਰ ਫਲੌਰ ‘ਤੇ ਹੱਥ ਧੋਣ ਦੀ ਸਹੂਲਤ ਹੋਵੇਗੀ ਅਤੇ ਹਰ ਕਲਾਸਰੂਮ ਵਿਚ, ਵਿਦਿਆਰਥੀਆਂ ਲਈ ਸੈਨੀਟਾਈਜ਼ਰ ਰੱਖੇ ਜਾਣਗੇ। ਇਸ ਤੋਂ ਇਲਾਵਾ ਕਲਾਸ ਤੋਂ ਪਹਿਲਾਂ ਅਤੇ ਬਾਅਦ ਵਿਚ ਕਮਰੇ ਨੂੰ ਸੈਨੀਟਾਈਜ਼ ਕੀਤਾ ਜਾਵੇਗਾ।
