Main

ਦਿੱਲੀ ਸਮੇਤ ਇਨ੍ਹਾਂ ਸੂਬਿਆਂ ‘ਚ ਪਟਾਕੇ ‘ਤੇ ਲੱਗੀ ਪਾਬੰਦੀ

ਦਿਵਾਲੀ ਦਾ ਤਿਉਹਾਰ ਆਉਣ ਚ ਬਸ ਕੁੱਝ ਕੁ ਦਿਨ ਹੀ ਬਚੇ ਹਨ। ਲੋਕ ਸਫ਼ਾਈਆਂ ਤੇ ਹੋਰ ਕਈ ਪ੍ਰਕਾਰ ਦੀਆਂ ਤਿਆਰੀਆਂ ਵਿੱਚ ਰੁਝੇ ਹੋਏ ਹਨ। ਉੱਥੇ ਹੀ ਕੁਦਰਤ ਨੂੰ ਦੇਖਦੇ ਹੋਏ ਕਈ ਥਾਵਾਂ ਤੇ ਪਟਾਕੇ ਚਲਾਉਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਦਿੱਲੀ-ਐਨਸੀਆਰ ਅਤੇ ਦੇਸ਼ ਦੇ ਬਾਕੀ ਸੂਬਿਆਂ ਵਿੱਚ ਵਧਦੇ ਪ੍ਰਦੂਸ਼ਣ ਤੋਂ ਬਾਅਦ ਦਿੱਲੀ ਸਮੇਤ ਦੇਸ਼ ਦੇ ਤਿੰਨ ਸੂਬਿਆਂ ਨੇ ਪਟਾਕਿਆਂ ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਇਸ ਤੋਂ ਬਾਅਦ ਦੇਸ਼ ਵਿੱਚ ਰਾਜਸਥਾਨ ਤੇ ਪੱਛਮੀ ਬੰਗਾਲ ਨੇ ਵੀ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।

ਉੱਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੁਹਿੰਮ ਵਿੱਚ ਉਹਨਾਂ ਦਾ ਸਾਥ ਦੇਣ। ਦਿੱਲੀ ਵਿੱਚ ਵੀ ਹੁਣ ਪਟਾਕੇ ਚਲਾਉਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਦਿੱਲੀ ਵਿੱਚ ਪਟਾਕੇ ਖਰੀਦਣ-ਵੇਚਣ ਤੇ ਪੂਰੀ ਤਰ੍ਹਾਂ ਪਾਬੰਦੀ ਲੱਗ ਚੁੱਕੀ ਹੈ।

ਦਿਵਾਲੀ ਤੇ ਕਿਸੇ ਵੀ ਤਰ੍ਹਾਂ ਦੇ ਪਟਾਕੇ ਨਹੀਂ ਚਲਾਏ ਜਾਣਗੇ। ਪਟਾਕਿਆਂ ਤੇ ਪਾਬੰਦੀ 7 ਨਵੰਬਰ ਤੋਂ 30 ਨਵੰਬਰ ਤਕ ਲਾਗੂ ਰਹੇਗੀ। ਇਸ ਦੇ ਨਾਲ ਹੀ ਕਲਕੱਤਾ ਹਾਈਕੋਰਟ ਨੇ ਬੰਗਾਲ ’ਚ ਕੋਵਿਡ-19 ਦੇ ਮੱਦੇਨਜ਼ਰ ਕਾਲੀ ਪੂਜਾ, ਛਠ ਪੂਜਾ ਸਮੇਤ ਸਾਰੇ ਤਰ੍ਹਾਂ ਦੇ ਪਟਾਕਿਆਂ ਦੇ ਇਸਤੇਮਾਲ ਅਤੇ ਵਿਕਰੀ ਤੇ ਵੀਰਵਾਰ ਪਾਬੰਦੀ ਲਗਾ ਦਿੱਤੀ ਸੀ।

ਪੂਰੇ ਸੂਬੇ ਵਿੱਚ ਇਹ ਪਾਬੰਦੀ ਲਗਾਈ ਗਈ ਹੈ। ਰਾਜਸਥਾਨ ਵਿੱਚ ਵੀ ਤਿੰਨ ਨਵੰਬਰ ਤੋਂ ਹੀ ਆਤਿਸ਼ਬਾਜ਼ੀ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਖ਼ਿਲਾਫ਼ ਪਟਾਕਾ ਵਿਕਰੇਤਾ ਤੇ ਨਿਰਮਾਤਾ ਹਾਈਕੋਰਟ ਵਿੱਚ ਅਪੀਲ ਕਰ ਚੁੱਕੇ ਹਨ। ਇਸ ਤੇ ਅੱਜ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਉਹਨਾਂ ਕਿਹਾ ਕਿ ਜੇ ਪਟਾਕੇ ਨਾ ਵਿਕਣਗੇ ਤਾਂ ਉਹਨਾਂ ਦਾ ਕਾਰੋਬਾਰ ਮੰਦੀ ਮਾਰ ਹੇਠ ਆ ਜਾਵੇਗਾ।  

Click to comment

Leave a Reply

Your email address will not be published. Required fields are marked *

Most Popular

To Top