News

ਦਿੱਲੀ ਸਮੇਤ ਪੰਜਾਬ ’ਚ ਵੀ ਧੂੜ ਭਰੀ ਹਨੇਰੀ ਦੇ ਨਾਲ-ਨਾਲ ਮੀਂਹ ਪੈਣ ਦੇ ਆਸਾਰ

ਦੇਸ਼ ਦੇ ਕਈ ਸੂਬਿਆਂ ਵਿੱਚ ਵਰਖਾ ਹੋਣ ਕਾਰਨ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਉੱਥੇ ਹੀ ਮੌਸਮ ਵਿਭਾਗ ਮੁਤਾਬਕ ਵੀਰਵਾਰ ਯਾਨੀ ਅੱਜ ਵੀ ਦਿੱਲੀ-ਐਨਸੀਆਰ ਸਮੇਤ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦਿੱਲੀ ਵਿੱਚ ਬੁੱਧਵਾਰ ਰਾਤ ਪਏ ਮੀਂਹ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆਈ ਹੈ।

Weather Forecast Today Live Updates: Mumbai Rains, Delhi, Noida, Bihar,  Assam Rains, and Weather Forecast Report Today Live News Updates

ਉੱਥੇ ਹੀ ਪੰਜਾਬ ਵਿੱਚ ਕਈ ਦਿਨਾਂ ਤੋਂ ਮੌਸਮ ਠੰਡਾ ਹੋਣ ਕਾਰਨ ਲੋਕਾਂ ਨੂੰ ਗਰਮੀ ਤੋਂ ਨਿਜਾਤ ਮਿਲੀ ਹੈ। ਪੰਜਾਬ ਦੇ ਕਈ ਇਲਾਕਿਆਂ ਵਿੱਚ ਗਰਜ ਨਾਲ ਮੀਂਹ ਪੈ ਰਿਹਾ ਹੈ। ਨਾਲ ਹੀ ਕਈ ਹਿੱਸਿਆਂ ਵਿੱਚ ਗੜੇਮਾਰੀ ਵੀ ਹੋਈ ਹੈ। ਅਗਲੇ ਦਿਨਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Heavy Rain In Punjab Delhi NCR | ਬਾਰਸ਼ ਨੇ ਕੀਤੀ ਜਲਥਲ, ਐਤਵਾਰ ਦੀ ਸਵੇਰ ਹੋਈ  ਸੁਹਾਵਨੀ

ਠੰਡੀਆਂ ਹਵਾਵਾਂ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਵਿਭਾਗ ਮੁਤਾਬਕ ਵੀਰਵਾਰ ਦੀ ਸ਼ਾਮ ਤਕ ਦਿੱਲੀ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਗਰਜ ਨਾਲ ਮੀਂਹ ਪੈ ਸਕਦਾ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਦਿੱਲੀ ਵਿੱਚ ਦਿਨਭਰ ਆਸਮਾਨ ਵਿੱਚ ਬੱਦਲ਼ ਛਾਏ ਰਹਿਣ ਅਤੇ ਹਲਕਾ ਮੀਂਹ ਪੈਣ ਦੇ ਆਸਾਰ ਹਨ।

ਉੱਥੇ ਹੀ ਰਾਜਸਥਾਨ ਵਿੱਚ ਮਈ ਵਿੱਚ ਤੀਜੀ ਪੱਛਮੀ ਗੜਬੜੀ ਕਾਰਨ ਪਿਛਲੇ 24 ਘੰਟਿਆਂ ਦੌਰਾਨ ਕਈ ਇਲਾਕਿਆਂ ਵਿੱਚ ਹਲਕਾ ਮੀਂਹ ਦਰਜ ਕੀਤਾ ਗਿਆ ਹੈ। ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਹੋਣ ਨਾਲ ਗਰਮੀ ਤੋਂ ਰਾਹਤ ਮਿਲੀ ਹੈ।

ਦਿੱਲੀ, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਧੂੜ ਭਰੀ ਹਨੇਰੀ ਦੇ ਨਾਲ-ਨਾਲ ਹਲਕਾ ਮੀਂਹ ਪੈ ਸਕਦਾ ਹੈ। ਉੱਥੇ ਹੀ ਬਿਹਾਰ, ਬੰਗਾਲ, ਓਡੀਸ਼ਾ, ਝਾਰਖੰਡ, ਛੱਤੀਸਗੜ੍ਹ ਅਤੇ ਉੱਤਰਾਖੰਡ ਦੇ ਕੁੱਝ ਹਿੱਸਿਆਂ ਵਿੱਚ ਵੀ ਭਾਰੀ ਮੀਂਹ ਪੈ ਸਕਦਾ ਹੈ।

Click to comment

Leave a Reply

Your email address will not be published.

Most Popular

To Top