News

ਦਿੱਲੀ ਸੀਐਮ ਕੇਜਰੀਵਾਲ ਦਾ ਐਲਾਨ, ਸਰਕਾਰੀ ਦਫ਼ਤਰ 100 ਫ਼ੀਸਦ ਸਟਾਫ਼ ਨਾਲ ਕਰ ਸਕਦੇ ਨੇ ਕੰਮ

ਦਿੱਲੀ ਦੇ ਕੇਜਰੀਵਾਲ ਸਰਕਾਰ ਨੇ ਅਪਣੇ ਸਾਰੇ ਵਿਭਾਗਾਂ ਨੂੰ ਹੁਣ 100 ਫ਼ੀਸਦ ਸਟਾਫ ਨਾਲ ਕੰਮ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਰਾਜਧਾਨੀ ਵਿੱਚ ਕੋਵਿਡ-19 ਸਬੰਧੀ ਸਥਿਤੀ ਵਿੱਚ ਸੁਧਾਰ ਤੋਂ ਬਾਅਦ ਦਿੱਲੀ ਸਰਕਾਰ ਨੇ ਅਪਣੇ ਦਫ਼ਤਰਾਂ ਨੂੰ ਵੀ ਸਾਰੇ ਕਰਮਚਾਰੀਆਂ ਨੂੰ ਬੁਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ।

ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਘੱਟ ਹੁੰਦੇ ਮਾਮਲਿਆਂ ਨੂੰ ਦੇਖਦਿਆਂ ਇਹ ਫ਼ੈਸਲਾ ਲਿਆ ਹੈ। ਇਹ ਹੁਕਮ ਤਤਕਾਲ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ। ਡੀਡੀਐਮਏ ਦੇ ਮੁੱਖ ਸਕੱਤਰ ਵਿਜੇ ਦੇਵ ਵੱਲੋਂ ਜਾਰੀ ਹੁਕਮਾਂ ਦੇ ਮੁਤਾਬਕ ਦਿੱਲੀ ‘ਚ ਕੋਰੋਨਾ ਵਾਇਰਸ ਦੇ ਮਾਮਲੇ ਕਾਫੀ ਘੱਟ ਹੋਏ ਹਨ।

ਲਿਹਾਜ਼ਾ ਫੈਸਲਾ ਕੀਤਾ ਗਿਆ ਹੈ ਕਿ ਸਾਰੇ ਸਰਕਾਰੀ, ਪੀਐਸਯੂ, ਨਿਗਮਾਂ ਤੇ ਸਥਾਨਕ ਵਿਭਾਗਾਂ ਦੇ ਦਫਤਰ ਕਰਮਚਾਰੀਆਂ ਦੀ 100 ਫੀਸਦ ਹਾਜ਼ਰੀ ਦੇ ਨਾਲ ਕੰਮ ਕਰ ਸਕਦੇ ਹਨ।

ਦਿੱਲੀ ਸਰਕਾਰ ਨੇ ਆਪਣੇ ਹੁਕਮਾਂ ਨੂੰ ਤਤਕਾਲ ਪ੍ਰਭਾਵ ਨਾਲ ਲਾਗੂ ਕਰਦਿਆਂ ਵਿਭਾਗਾਂ ਨੂੰ ਹਿਦਾਇਤ ਦਿੰਦਿਆਂ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਸੋਸ਼ਲ ਡਿਸਟੈਂਸਿੰਗ ਸਮੇਤ ਸਾਰੇ ਕੋਰੋਨਾ ਨਿਯਮਾਂ ਦਾ ਸਖਤਾਈ ਨਾਲ ਪਾਲਣ ਕਰਨ।

Click to comment

Leave a Reply

Your email address will not be published. Required fields are marked *

Most Popular

To Top