ਦਿੱਲੀ ਹਵਾਈ ਅੱਡੇ ‘ਤੇ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬੀਆਂ ਲਈ ਆਖੀ ਵੱਡੀ ਗੱਲ

 ਦਿੱਲੀ ਹਵਾਈ ਅੱਡੇ ‘ਤੇ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬੀਆਂ ਲਈ ਆਖੀ ਵੱਡੀ ਗੱਲ

ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਹਵਾਈ ਅੱਡੇ ‘ਤੇ ਪਹੁੰਚੇ ਹਨ। ਇੱਥੇ ਪਹੁੰਚ ਕੇ ਉਨ੍ਹਾਂ ਨੇ ਪੰਜਾਬੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਕੌਮਾਂਤਰੀ ਹਵਾਈ ਅੱਡੇ ‘ਤੇ ਜਲਦ ਹੀ ਪੰਜਾਬ ਹੈਲਪ ਡੈਸਕ ਬਣਾਇਆ ਜਾਵੇਗਾ, ਜਿਹੜਾ ਕਿ ਪੰਜਾਬੀਆਂ ਦੀ ਹਰ ਮੁਸ਼ਕਿਲ ਨੂੰ ਦੂਰ ਕਰੇਗਾ।

ਸੀਐਮ ਮਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਪੀਆਰਟੀਸੀ ਦੀਆਂ ਵਾਲਵੋ ਬੱਸਾਂ ਦੀ ਵੀ ਫੀਡਬੈਕ ਲਈ।

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਤੋਂ ਦਿੱਲੀ ਕੌਮਾਂਤਰੀ ਹਵਾਈ ਅੱਡੇ ਲਈ ਵਾਲਵੋ ਬੱਸਾਂ ਸ਼ੁਰੂ ਕੀਤੀਆਂ ਗਈਆਂ ਸਨ। ਇਨ੍ਹਾਂ ਦਾ ਕਿਰਾਇਆ ਨਿੱਜੀ ਬੱਸਾਂ ਨਾਲੋਂ ਬਹੁਤ ਜ਼ਿਆਦਾ ਘੱਟ ਹੋਣ ਕਾਰਨ ਲੋਕਾਂ ਨੂੰ ਕਾਫੀ ਲਾਭ ਮਿਲ ਰਿਹਾ ਹੈ।

Leave a Reply

Your email address will not be published. Required fields are marked *