ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਦਿੱਲੀ ਹਿੰਸਾ ਤੋਂ ਬਾਅਦ ਕੈਪਟਨ ਦੀ ਵੱਡੀ ਕਾਰਵਾਈ, ਕਿਸਾਨਾਂ ਦੀ ਮਦਦ ਲਈ ਉਤਾਰੀ 70 ਵਕੀਲਾਂ ਦੀ ਟੀਮ

ਪੰਜਾਬੀ ਲੋਕ · 02 February 2021
ਮੂਲ ਤਸਵੀਰ ਉਪਲਬਧ ਨਹੀਂ

ਦਿੱਲੀ ਵਿੱਚ ਬੈਠੇ ਕਿਸਾਨ ਮੋਦੀ ਸਰਕਾਰ ਦਾ ਲਗਾਤਾਰ ਵਿਰੋਧ ਸ਼ਾਂਤੀਪੂਰਨ ਢੰਗ ਨਾਲ ਕਰ ਰਹੇ ਹਨ। ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਦੇ ਕਿਸਾਨ ਇਸ ਅੰਦੋਲਨ ਨਾਲ ਜੁੜੇ ਹੋਏ ਹਨ। ਦੋ ਮਹੀਨੇ ਤੋਂ ਵਧ ਸਮੇਂ ਤੋ ਦਿੱਲੀ ਦੀ ਹੱਦਾਂ ਤੇ ਬੈਠੇ ਕਿਸਾਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ।

Punjab Government has already arranged a team of 70 lawyers in Delhi to ensure quick legal recourse to farmers booked by the Delhi police. I will personally take up the issue of missing farmers with MHA & ensure these persons reach home safely. For assistance call 112.

— Capt.Amarinder Singh (@capt_amarinder) February 1, 2021

ਕੈਪਟਨ ਨੇ ਟਵੀਟ ਕਰਦੇ ਹੋਏ ਕਿਹਾ, “ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਦੀ ਘਟਨਾ ਮਗਰੋਂ ਦਿੱਲੀ ਪੁਲਿਸ ਨੇ ਜਿਨ੍ਹਾਂ ਕਿਸਾਨਾਂ ਖਿਲਾਫ ਕੇਸ ਦਰਜ ਕੀਤੇ ਹਨ, ਉਨ੍ਹਾਂ ਦੀ ਕਾਨੂੰਨੀ ਲੜ੍ਹਾਈ ਲੜਨ ਲਈ ਪੰਜਾਬ ਸਰਕਾਰ ਨੇ  70 ਵਕੀਲਾਂ ਦੀ ਟੀਮ ਬਣਾਈ ਹੈ।

ਮੈਂ ਇਸ ਘਟਨਾ ਤੋਂ ਬਾਅਦ ਲਾਪਤਾ ਹੋਏ ਕਿਸਾਨਾਂ ਦਾ ਮੁੱਦਾ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਨਿੱਜੀ ਤੌਰ ‘ਤੇ ਉਠਾਵਾਂਗਾ ਤੇ ਇਹ ਸੁਨਿਸ਼ਚਿਤ ਕਰਾਂਗਾ ਕਿ ਉਹ ਲੋਕ ਆਪਣੇ ਘਰਾਂ ਤੱਕ ਸੁਰੱਖਿਅਤ ਪਹੁੰਚਣ। ਤੁਸੀਂ ਕਿਸੇ ਵੀ ਮਦਦ ਲਈ ‘112’ ਤੇ ਕਾਲ ਕਰ ਸਕਦੇ ਹੋ।”

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਮੰਗਲਵਾਰ ਨੂੰ ਯਾਨੀ ਅੱਜ ਚੰਡੀਗੜ੍ਹ ਦੇ ਪੰਜਾਬ ਭਵਨ ਵਿੱਚ ਸਰਬ ਪਾਰਟੀ ਮੀਟਿੰਗ ਸੱਦੀ ਹੈ। ਕਿਸਾਨ ਨੇ ਹੁਣ ਐਲਾਨ ਕੀਤਾ ਹੈ ਕਿ 6 ਫਰਵਰੀ ਨੂੰ ਅੰਦੋਲਨਕਾਰੀ ਕਿਸਾਨ ਦੇਸ਼ ਭਰ ਦੀਆਂ ਸੜਕਾਂ ਨੂੰ ਤਿੰਨ ਘੰਟੇ ਲਈ ਜਾਮ ਕਰਨਗੇ।

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ