ਦੀਪਕ ਟੀਨੂੰ ਦੇ ਫ਼ਰਾਰ ਹੋਣ ਤੋਂ ਬਾਅਦ ਸੀਆਈਏ ਇੰਚਾਰਜ ਨੂੰ ਨੌਕਰੀ ਤੋਂ ਮੁਅੱਤਲ ਕਰ ਕੀਤਾ ਗ੍ਰਿਫ਼ਤਾਰ

 ਦੀਪਕ ਟੀਨੂੰ ਦੇ ਫ਼ਰਾਰ ਹੋਣ ਤੋਂ ਬਾਅਦ ਸੀਆਈਏ ਇੰਚਾਰਜ ਨੂੰ ਨੌਕਰੀ ਤੋਂ ਮੁਅੱਤਲ ਕਰ ਕੀਤਾ ਗ੍ਰਿਫ਼ਤਾਰ

ਗੈਂਗਸਟਰ ਦੀਪਕ ਟੀਨੂੰ ਦੇ ਭਗੌੜੇ ਹੋਣ ਤੋਂ ਬਾਅਦ ਮਾਮਲਾ ਲਗਾਤਾਰ ਗਰਮਾ ਰਿਹਾ ਹੈ। ਇਸ ਮਾਨਸਾ ਦੇ ਸੀਆਈਏ ਇੰਚਾਰਜ ਨੂੰ ਨੌਕਰੀ ਤੋਂ ਮੁਅੱਤਲ ਕਰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਦੀਪਕ ਟੀਨੂੰ ਬੀਤੀ ਰਾਤ ਸੀਆਈਏ ਸਟਾਫ਼ ਦੀ ਇਮਾਰਤ ਵਿੱਚੋਂ ਫਰਾਰ ਹੋ ਗਿਆ ਸੀ। ਉਸ ਨੂੰ ਕਤਲ ਕੇਸ ਵਿੱਚ ਗੋਇੰਦਵਾਲ ਜੇਲ੍ਹ ਤੋਂ ਰਿਮਾਂਡ ’ਤੇ ਲਿਆ ਗਿਆ ਸੀ।

ਗੈਂਗਸਟਰ ਦੀਪਕ ਟੀਨੂੰ ਦੇ ਮਾਮਲੇ ‘ਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਅਜਿਹੀਆਂ ਛੋਟੀਆਂ-ਛੋਟੀਆਂ ਗੱਲਾਂ ਹੁੰਦੀਆਂ ਰਹਿੰਦੀਆਂ ਹਨ। ਉਨ੍ਹਾਂ ਦੇ ਇਸ ਬਿਆਨ ਤੇ ਪੱਤਰਕਾਰ ਹੈਰਾਨ ਹੋਏ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਤੇ ਜੋ ਵੀ ਪੁਲਿਸ ਮੁਲਾਜ਼ਮ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਉਧਰ ਸਿੱਧੂ ਮੂਸੇਵਾਲਾ ਦੇ ਕਤਲ ਦਾ ਸੂਤਰਧਾਰ ਲਾਰੈਂਸ ਬਿਸ਼ਨੋਈ ਬਾਜ ਨਹੀਂ ਆ ਰਿਹਾ। ਅੱਜ ਫਿਰ ਲਾਰੈਂਸ ਬਿਸ਼ਨੋਈ ਦੇ ਸਾਥੀਆਂ ਨੇ ਪੰਜਾਬ ਪੁਲਿਸ ਨੂੰ ਧਮਕੀ ਦਿੱਤੀ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਫੜੇ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ’ਚੋਂ ਫ਼ਰਾਰ ਹੋਣ ਮਗਰੋਂ ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬ ਪੁਲਿਸ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਦੀਪਕ ਨੂੰ ਕੁਝ ਹੋ ਗਿਆ ਤਾਂ ਇਸ ਦੇ ਭਿਆਨਕ ਨਤੀਜੇ ਭੁਗਤਣੇ ਪੈਣਗੇ।

ਲਾਰੈਂਸ ਬਿਸ਼ਨੋਈ ਗਿਰੋਹ ਨੇ ਕਿਹਾ ਹੈ ਕਿ ਉਹ ਪਹਿਲਾਂ ਹੀ ਬਹੁਤ ਕੁਝ ਸਹਿ ਚੁੱਕਿਆ ਹੈ। ਹੁਣ ਹੋਰ ਕੁਝ ਵੀ ਨਹੀਂ ਸਹਿਣ ਨਹੀਂ ਕੀਤਾ ਜਾਵੇਗਾ। ਦੱਸ ਦਈਏ ਕਿ ਦੀਪਕ ਟੀਨੂੰ ਪੁਲਿਸ ਦੀ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਦੂਜੇ ਪਾਸੇ ਦੀਪਕ ਟੀਨੂੰ ਦੇ ਵਕੀਲ ਨੇ ਕਿਹਾ ਹੈ ਕਿ ਇਹ ਸਭਾ ਦੀਪਕ ਦੇ ਐਨਕਾਊਂਟਰ ਲਈ ਕੀਤਾ ਜਾ ਰਿਹਾ ਹੈ।

Leave a Reply

Your email address will not be published.